ਅੰਮ੍ਰਿਤਸਰ (ਰਮਨ)-ਸੁਰੇਸ਼ ਕੁਮਾਰ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਦੀ ਪੱਛਮੀ ਜ਼ੋਨ ਵਿਚ ਪੁਤਲੀਘਰ ਚੌਕ ਨਜ਼ਦੀਕ ਇਕ ਇਮਾਰਤ ਦਾ ਨਕਸ਼ਾ ਪਾਸ ਕਰਵਾ ਕੇ 20-25 ਦੁਕਾਨਾਂ ਦੀ ਮਾਰਕੀਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰ ਦਾ ਵਿੱਤੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲਣਗੀਆਂ ਤੇਜ਼ ਹਵਾਵਾਂ, ਇਹ ਦਿਨ ਪਵੇਗਾ ਮੀਂਹ !
ਉਕਤ ਦੁਕਾਨਾਂ ਕਾਨੂੰਨ ਅਤੇ ਨਿਯਮਾਂ ਨੂੰ ਛਿੱਕੇ ਟੰਗ ਉਸਾਰੀਆਂ ਜਾ ਰਹੀਆਂ ਹਨ। ਇਸ ਸਬੰਧੀ ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਨੂੰ ਬੀਤੀ 10 ਦਸੰਬਰ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਉਨ੍ਹਾਂ ਵੱਲੋਂ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰ ਕੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਲਾਪ੍ਰਵਾਹੀ ਦੀ ਸ਼ਿਕਾਇਤ ਪ੍ਰਸੋਨਲ ਵਿਭਾਗ ਪੰਜਾਬ ਨੂੰ ਦਰਜ ਕਰਵਾਈ ਗਈ ਹੈ ਅਤੇ ਇਕ ਉਤਾਰਾ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਇਸ ਨਾਜਾਇਜ਼ ਉਸਾਰੀ ’ਤੇ ਨਿਯਮਾਂ ਅਤੇ ਕਾਨੂੰਨ ਅਨੁਸਾਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਇਸ ਮਾਮਲੇ ਦੀ ਸ਼ਿਕਾਇਤ ਡਾਇਰੈਕਟਰ ਵਿਜੀਲੈਂਸ ਨੂੰ ਦਰਜ਼ ਕਰਵਾਈ ਜਾਵੇਗੀ ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
40 ਲੀਟਰ ਨਾਜਾਇਜ਼ ਲਾਹਣ ਤੇ 11250 ਐੱਮ.ਐੱਲ. ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫ਼ਤਾਰ
NEXT STORY