ਲੋਪੋਕੇ (ਸਤਨਾਮ)- ਪੁਲਸ ਥਾਣਾ ਲੋਪੋਕੇ ਨੇ ਰਾਤ ਦੇ ਹਨੇਰੇ ’ਚ ਪਿੰਡ ਬਹਿੜਵਾਲ ਪੋਰਾ ਫੈਕਟਰੀ ਨੂੰ ਲੁੱਟਣ ਵਾਲੇ 6 ਮੈਂਬਰੀ ਗਿਰੋਹ ਦੇ ਇਕ ਮੈਂਬਰ 2 ਗੱਡੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਕਰਮਪਾਲ ਸਿੰਘ ਨੇ ਦੱਸਿਆ ਕਿ ਇਹ ਚੋਰ ਬੀਤੀ ਰਾਤ ਪਿੰਡ ਮਾਨਾਵਾਲਾ ਵਿਖੇ ਫੈਕਟਰੀ ਨੂੰ ਲੁੱਟਣ ਲਈ ਆਏ ਸਨ, ਜਿਸ ਦੀ ਸੂਚਨਾ ਪੁਲਸ ਨੂੰ ਫੈਕਟਰੀ ਵਿਚ ਕੰਮ ਕਰਨ ਵਾਲੇ ਬੰਦੇ ਨੇ ਦਿੱਤੀ। ਪੁਲਸ ਨੇ ਮੌਕੇ ’ਤੇ ਗਿਰੋਹ ਦੇ ਇਕ ਮੈਂਬਰ ਦੋ ਗੱਡੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਤੇ ਬਾਕੀ ਸਾਥੀ ਫ਼ਰਾਰ ਹੋਣ ਵਿਚ ਸਫ਼ਲ ਹੋ ਗਏ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ
ਇਹ ਚੋਰ ਗਿਰੋਹ ਪਿਛਲੇ ਦਿਨੀਂ ਬਹਿੜਵਾਲ ਪੋਰਾ ਫੈਕਟਰੀ ਵਿਖੇ ਰਾਤ ਦੇ ਹਨੇਰੇ ’ਚ ਉਥੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਬੰਦੀ ਬਣਾ ਕੇ ਉਥੋਂ 18 ਤੋਂ 20 ਲੱਖ ਦੀ ਕੀਮਤ ਦਾ ਸਾਮਾਨ ਲੁੱਟ ਕੇ ਲੈ ਗਏ ਸਨ ਅਤੇ ਜਿਸ ਤੋਂ ਬਾਅਦ ਪੁਲਸ ਹਰਕਤ ਵਿਚ ਆਈ ਅਤੇ ਪੁਲਸ ਵੱਲੋਂ ਆਪਣੀ ਮੁਸਤੈਦੀ ਵਧਾ ਦਿੱਤੀ। ਉਨ੍ਹਾਂ ਦੱਸਿਆ ਕਿ 6 ਤੋਂ 7 ਮੈਂਬਰਾਂ ਦਾ ਗਿਰੋਹ ਹੈ ਜੋ ਰਾਤ ਦੇ ਸਮੇਂ ਨਿਕਲਦਾ ਹੈ ਅਤੇ ਫੈਕਟਰੀਆਂ ਨੂੰ ਆਪਣੀ ਲੁੱਟ ਦਾ ਨਿਸ਼ਾਨਾ ਬਣਾਉਂਦਾ ਹੈ। ਇਸ ਗਿਰੋਹ ਦਾ ਸਰਗਨਾ ਅੰਮ੍ਰਿਤਸਰ ਵਿਚ ਰਹਿੰਦਾ ਹੈ ਅਤੇ ਉਹ ਹੀ ਸਾਰਾ ਕੰਮ ਕਰਦਾ ਹੈ। ਇਸ ਮੌਕੇ ਪੁਲਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਕਰਮਪਾਲ ਸਿੰਘ ਨੇ ਦੱਸਿਆ ਕਿ ਇਸ ਚੋਰ ਗਿਰੋਹ ਵਿਰੁੱਧ ਮਾਮਲਾ ਦਰਜ ਕਰ ਕੇ ਫੜੇ ਗਏ ਮੈਂਬਰ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ, ਜਿਸ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਦੋ ਔਰਤਾਂ ਨੂੰ ਕੀਤਾ ਜ਼ਖਮੀ, ਛੇ ਵਿਅਕਤੀ ਨਾਮਜ਼ਦ
NEXT STORY