ਤਰਨਤਾਰਨ (ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ ਇਕ ਵਾਰ ਫਿਰ ਮੋਬਾਇਲ ਫੋਨ ਅਤੇ 90 ਬੀੜੀ ਦੇ ਬੰਡਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਅਣਪਛਾਤੇ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਖ਼ਾਲਿਸਤਾਨੀ ਆਗੂ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੰਜਾਬ ਪੁਲਸ ਵੱਲੋਂ ਗ੍ਰਿਫ਼ਤਾਰ
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ ਬੀਤੀ 28 ਨਵੰਬਰ ਨੂੰ ਜਦੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਜੇਲ੍ਹ ਦੀ ਵਾਰਡ ਨੰਬਰ 13 ਵਿਚੋਂ ਇਕ ਏਸ ਕੰਪਨੀ ਦਾ ਨੀਲੇ ਰੰਗ ਦਾ ਕੀ ਪੈਡ ਮੋਬਾਇਲ ਅਤੇ ਵਾਰਡ ਨੰਬਰ 11-12 ਦੀ ਗਸ਼ਤ ਦੌਰਾਨ ਟਾਵਰ ਨੰਬਰ 14-15 ਦੇ ਵਿਚਕਾਰੋਂ ਦੋ ਸੁੱਟੇ ਹੋਏ ਲਵਾਰਿਸ ਪੈਕਟ ਜਿਨ੍ਹਾਂ ਦੇ ਵਿਚੋਂ 90 ਬੀੜੀ ਬੰਡਲ ਬਰਾਮਦ ਹੋਏ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਦੁਖਦਾਈ ਖ਼ਬਰ, ਪੰਜਾਬ ਦੇ ਕਿਸਾਨ ਆਗੂ ਦੇ ਮੁੰਡੇ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਦੀਆਂ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਈ ਜਥਾ ਪਹੁੰਚਿਆ
NEXT STORY