ਬਟਾਲਾ (ਸਾਹਿਲ, ਬੇਰੀ, ਯੋਗੀ, ਅਸ਼ਵਨੀ, ਖੋਖਰ)-ਬੀਤੇ ਦਿਨੀਂ ਸਥਾਨਕ ਗੁਰਦਾਸਪੁਰ ਰੋਡ ਸਥਿਤ ਭਾਈਆਂਵਾਲੀ ਗਲੀ ਵਿਚ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਗੋਲੀ ਲੱਗਣ ਨਾਲ ਮਾਰੇ ਗਏ ਨੌਜਵਾਨ ਯੁੱਧਵੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਗਾਂਧੀ ਕੈਂਪ ਵਾਸੀਆਂ ਨੂੰ ਨਾਲ ਲੈ ਕੇ ਸਥਾਨਕ ਕਾਦੀਆਂ ਵਾਲੀ ਚੂੰਗੀ ਚੌਕ ਨੇੜੇ ਬਟਾਲਾ-ਜਲੰਧਰ ਮੁੱਖ ਮਾਰਗ ’ਤੇ ਧਰਨਾ ਲਗਾ ਦਿੱਤਾ ਅਤੇ ਪੁਲਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਨੀ ਆਰੰਭ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ
ਜ਼ਿਕਰਯੋਗ ਹੈ ਕਿ ਬੀਤੇ ਦਿਨ ਭਾਈਆਂਵਾਲੀ ਗਲੀ ਵਿਚ ਦੋ ਧਿਰਾਂ ਦੀ ਲੜਾਈ ਦੌਰਾਨ ਚੱਲੀ ਗੋਲੀ ਵਿਚ ਨੌਜਵਾਨ ਯੁੱਧਵੀਰ ਸਿੰਘ ਦੀ ਮੌਤ ਹੋ ਗਈ ਸੀ। ਜਦਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤਾ ਸੀ। ਬੀਤੇ ਦਿਨ ਜਿਉਂ ਹੀ ਮ੍ਰਿਤਕ ਦਾ ਪੋਸਟਮਾਰਟਮ ਲਈ ਪੁਲਸ ਅਧਿਕਾਰੀ ਸਿਵਲ ਹਸਪਤਾਲ ਵਿਖੇ ਪਹੁੰਚੇ ਤਾਂ ਇਸ ਦੌਰਾਨ ਪਰਿਵਾਰਕ ਮੈਂਬਰ ਮ੍ਰਿਤਕ ਦਾ ਪਿਤਾ ਸਤਪਾਲ, ਮਾਂ ਗੁਰਮੀਤ ਕੌਰ, ਚਾਚੀ ਨਰਿੰਦਰ ਕੌਰ ਸਮੇਤ ਹੋਰਨਾਂ ਨੇ ਆਪਣੇ ਮ੍ਰਿਤਕ ਯੁੱਧਵੀਰ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਦਿੱਤਾ।
ਇਹ ਵੀ ਪੜ੍ਹੋ-ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
ਇਸ ਤੋਂ ਬਾਅਦ ਉਕਤ ਪਰਿਵਾਰ ਨਾਲ ਸੈਂਕੜਿਆਂ ਦੀ ਗਿਣਤੀ ਵਿਚ ਆਏ ਗਾਂਧੀ ਕੈਂਪ ਵਾਸੀਆਂ ਨੇ ਪੁਲਸ ਵਿਰੁੱਧ ਬਟਾਲਾ-ਜਲੰਧਰ ਮੁੱਖ ਮਾਰਗ ਨੂੰ ਜਾਮ ਕਰ ਕੇ ਧਰਨਾ ਦਿੱਤਾ। ਇਸ ਮੌਕੇ ਪਰਿਵਾਰ ਵਾਲੇ ਮੰਗ ਕਰ ਰਹੇ ਸੀ ਕਿ ਜਿਸ ਨੌਜਵਾਨ ਨੇ ਸਾਡੇ ਮੁੰਡੇ ਯੁੱਧਵੀਰ ਸਿੰਘ ਨੂੰ ਮਾਰਿਆ ਹੈ, ਉਹ ਪੁਲਸ ਨੂੰ ਪਹਿਲਾਂ ਵੀ ਕਈ ਕੇਸਾਂ ਵਿਚ ਲੋੜੀਂਦਾ ਸੀ ਅਤੇ ਜੇਕਰ ਪੁਲਸ ਨੇ ਉਸ ਨੌਜਵਾਨ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਹੁੰਦਾ ਤਾਂ ਸ਼ਾਇਦ ਅੱਜ ਉਨ੍ਹਾਂ ਦਾ ਲੜਕਾ ਜਿਉਂਦਾ ਹੁੰਦਾ।
ਮ੍ਰਿਤਕ ਦੇ ਪਿਤਾ ਸਤਪਾਲ ਸਮੇਤ ਮਾਤਾ ਗੁਰਮੀਤ ਕੌਰ ਨੇ ਐੱਸ. ਐੱਸ. ਪੀ. ਬਟਾਲਾ ਕੋਲੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਜਿਨ੍ਹਾਂ ਚਿਰ ਉਨ੍ਹਾਂ ਦੇ ਮੁੰਡੇ ਦਾ ਕਤਲ ਵਾਲਾ ਗ੍ਰਿਫ਼ਤਾਰ ਨਹੀਂ ਹੁੰਦਾ, ਓਨੀਂ ਦੇਰ ਤੱਕ ਉਹ ਆਪਣੇ ਮ੍ਰਿਤਕ ਮੁੰਡੇ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਇਸ ਮੌਕੇ ਧਰਨਾ ਦੇਣ ਵਾਲਿਆਂ ’ਚ ਸੋਨੂੰ ਮਾਹਲ, ਤੀਰਥ ਰਾਮ ਸੰਨੀ, ਬੱਗਾ ਭੱਟੀ, ਸਿਕੰਦਰ ਭੱਟੀ, ਰਾਹੁਲ ਸ਼ਰਮਾ, ਕੁਲਦੀਪ ਕੌਰ, ਨਸੀਬ ਕੌਰ ਆਦਿ ਸਮੇਤ ਵੱਡੀ ਗਿਣਤੀ ’ਚ ਲੋਕ ਸ਼ਾਮਲ ਸਨ।
ਇਹ ਵੀ ਪੜ੍ਹੋ-ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ
ਡੀ. ਐੱਸ. ਪੀ. ਸਿਟੀ ਦੇ ਭਰੋਸੇ ਤੋਂ ਬਆਦ ਧਰਨਾ ਚੁੱਕਿਆ
ਇਸ ਦੌਰਾਨ ਟ੍ਰੈਫਿਕ ਇੰਚਾਰਜ ਬਟਾਲਾ ਇੰਸਪੈਕਟਰ ਅਨਿਲ ਪਵਾਰ ਸਮੇਤ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਪ੍ਰਭਜੋਤ ਸਿੰਘ, ਥਾਣਾ ਸਿਟੀ ਦੇ ਐੱਸ. ਐੱਚ. ਓ. ਜਸਜੀਤ ਸਿੰਘ ਭਾਰੀ ਪੁਲਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ। ਇਸ ਸਮੇਂ ਡੀ. ਐੱਸ. ਪੀ. ਸਿਟੀ ਆਜ਼ਾਦ ਦਵਿੰਦਰ ਸਿੰਘ ਮੌਕੇ ’ਤੇ ਪਹੁੰਚ ਕੇ ਧਰਨਾਕਾਰੀ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਇਸ ਮਾਮਲੇ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ, ਜਿਸਦੇ ਬਾਅਦ ਦੁਪਹਿਰ 2 ਵਜੇ ਧਰਨਾ ਤਾਂ ਪਰਿਵਾਰ ਵਾਲਿਆਂ ਨੇ ਚੁੱਕ ਲਿਆ ਸੀ ਪਰ ਪੋਸਟਮਾਰਟਮ ਨਾ ਕਰਵਾਉਣ ਦੀ ਜਿੱਦ ਜਾਰੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
NEXT STORY