ਖਾਲੜਾ (ਚਾਨਣ)-ਜ਼ਿਲ੍ਹਾ ਤਰਨਤਾਰਨ ਦੇ ਹਿੰਦ-ਪਾਕਿ ਦੀ ਸਰਹੱਦ ਨਾਲ ਲੱਗਦੇ ਪਿੰਡ ਡੱਲ ਤੋਂ ਇਕ ਪੈਕੇਟ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਬਲਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਖਾਸ ਮੁੱਖ ਨੇ ਇਤਲਾਹ ਦਿੱਤੀ ਕਿ ਪਿੰਡ ਡੱਲ ਦੇ ਖੇਤਾਂ ਵਿਚ ਕੋਈ ਪਾਕਿਸਤਾਨ ਵਾਲੇ ਪਾਸਿਓਂ ਨਸ਼ੀਲੀ ਵਸਤੂ ਆਈ ਹੈ। ਜਿਸ ’ਤੇ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਪਿੰਡ ਡੱਲ ਦੇ ਖੇਤਾਂ ਅੰਦਰ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਇਕ ਪੈਕਟ ਹੈਰੋਇਨ ਬਰਾਮਦ ਹੋਈ ਹੈ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਇਸ ਪੈਕਟ ਦਾ ਖੋਲ੍ਹ ਕੇ ਵਜ਼ਨ ਕੀਤਾ ਤਾਂ ਵਿਚੋਂ 509 ਗ੍ਰਾਮ ਹੈਰੋਇਨ ਪਾਈ ਗਈ। ਐੱਸ.ਐੱਚ.ਓ ਨੇ ਦੱਸਿਆ ਕਿ ਇਹ ਹਰੋਇਨ ਦੀ ਖੇਪ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਭੇਜੀ ਗਈ ਹੈ, ਇਸ ਸਬੰਧੀ ਥਾਣਾ ਖਾਲੜਾ ਅਧੀਨ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਜੱਥਾ ਪਹੁੰਚਿਆ ਪਾਕਿ
NEXT STORY