ਗੁਰਦਾਸਪੁਰ (ਗੁਰਪ੍ਰੀਤ)– ਗੁਰਦੁਆਰਾ ਸਾਹਿਬ ਭਰਾ ਨਾਲ ਦਰਸ਼ਨ ਕਰਨ ਗਈ ਔਰਤ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਦੀ ਰਹਿਣ ਵਾਲੀ 45 ਸਾਲਾ ਕੁਲਵਿੰਦਰ ਕੌਰ ਦੀ ਪਾਣੀ ਵਿੱਚ ਡੁੱਬਣ ਨਾਲ ਮੌਤ ਹੋ ਗਈ। ਕੁਲਵਿੰਦਰ ਕੌਰ ਆਪਣੇ ਬਜ਼ੁਰਗ ਭਰਾ ਦੇ ਨਾਲ ਗੁਰਦੁਆਰਾ ਸਾਹਿਬ ਦਰਸ਼ਨ ਕਰਨ ਗਈ ਸੀ। ਦਰਸ਼ਨ ਕਰਨ ਤੋਂ ਬਾਅਦ ਜਦੋਂ ਉਹ ਘਰ ਵਾਪਸ ਜਾਣ ਲੱਗੀ ਤਾਂ ਪਾਣੀ ਵੱਧ ਹੋਣ ਕਰਕੇ ਉਸਦਾ ਪੈਰ ਸੜਕ ਤੋਂ ਫਿਸਲ ਗਿਆ ਅਤੇ ਉਹ ਇਕ ਪੈਲੀ ਵਿੱਚ ਜਾ ਡਿੱਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: 46 ਪਿੰਡ ਹੜ੍ਹ ਦੀ ਲਪੇਟ 'ਚ ਆਏ, ਮਾਧੋਪੁਰ ਦਾ ਫਲੱਡ ਗੇਟ ਟੁੱਟਣ ਕਾਰਨ ਵੱਧ ਰਹੀ ਤਬਾਹੀ
ਪੈਲੀ ਵਿੱਚ ਪਾਣੀ ਬਹੁਤ ਜ਼ਿਆਦਾ ਹੋਣ ਕਰਕੇ ਕੁਲਵਿੰਦਰ ਕੌਰ ਡੁੱਬ ਗਈ ਤੇ ਕੁਝ ਦੂਰੀ ਤੱਕ ਪਾਣੀ 'ਚ ਰੁੜਦੀ ਰਹੀ। ਸਥਾਨਕ ਲੋਕਾਂ ਨੇ ਉਸ ਨੂੰ ਦੇਖਦੇ ਹੀ ਕੱਢ ਕੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਕੁਲਵਿੰਦਰ ਕੌਰ ਦੇ ਭਰਾ ਅਤੇ ਸਥਾਨਕ ਲੋਕਾਂ ਨੇ ਦੱਸਿਆ ਕਿ ਪਾਣੀ ਵੱਧ ਹੋਣ ਕਰਕੇ ਉਸ ਨੂੰ ਕੁਝ ਸਮਾਂ ਗੁਰਦੁਆਰਾ ਸਾਹਿਬ 'ਚ ਹੀ ਰੁਕਣਾ ਪਿਆ ਸੀ। ਪਰ ਜਦੋਂ ਉਹ ਵਾਪਸ ਘਰ ਜਾਣ ਲਈ ਚੱਲੀ ਤਾਂ ਪੈਰ ਫਿਸਲਣ ਕਾਰਨ ਇਹ ਦੁੱਖਦਾਈ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰਸ਼ਿਪ ਹੋਈ ਨਤਮਸਤਕ
NEXT STORY