ਝਬਾਲ (ਨਰਿੰਦਰ)- ਪਾਕਿਸਤਾਨ ਵੱਲੋਂ ਸਰਹੱਦੀ ਇਲਾਕੇ 'ਚ ਆਪਣੇ ਘਟੀਆ ਮਨਸੂਬੇ ਵਰਤਦਿਆਂ ਨਸ਼ੀਲੇ ਪਦਾਰਥ ਤੇ ਡਰੋਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਹਰਜੀਤ ਸਿੰਘ ਪੁੱਤਰ ਸੁੱਚਾ ਸਿੰਘ ਦੇ ਘਰ ਨੇੜੇ ਇਕ ਪਾਕਿਸਤਾਨੀ ਡਰੋਨ ਆਣ ਡਿੱਗਾ, ਜਿਸ ਦੀ ਸੂਚਨਾ ਮਿਲਦੇ ਹੀ ਤੁਰੰਤ ਬੀਐੱਸਐੱਫ ਦੇ ਜਵਾਨ ਅਤੇ ਪੰਜਾਬ ਪੁਲਸ ਮੌਕੇ 'ਤੇ ਪਹੁੰਚ ਗਈ। ਜਿਨ੍ਹਾਂ ਨੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਚਿੰਤਾਜਨਕ ਖ਼ਬਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਨਰਿੰਦਰ ਸਿੰਘ ਢੋਟੀ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੱਜ ਪਿੰਡ ਨੌਸ਼ਹਿਰਾ ਢਾਲਾ ਵਿੱਖੇ ਇੱਕ ਪਾਕਿਸਤਾਨੀ ਡਰੋਨ ਡਿੱਗਾ ਹੈ । ਜਿਸ ਨੂੰ ਕਬਜ਼ੇ 'ਚ ਲੈ ਕੇ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਖ਼ਾਸ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਸ਼ਟਰੀ ਜਾਂਚ ਏਜੰਸੀ ਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ
NEXT STORY