ਪਠਾਨਕੋਟ(ਸ਼ਾਰਦਾ)-ਪਠਾਨਕੋਟ-ਚੰਬਾ ਨੈਸ਼ਨਲ ਹਾਈਵੇ ’ਤੇ ਪੈਂਦੇ ਬੁੰਗਲ ਵਿਖੇ ਇਕ ਟਰੱਕ ਅਤੇ ਸਕੂਟਰੀ ਦੀ ਟੱਕਰ ਹੋਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਭਾਰਤ ਭੂਸ਼ਣ ਸ਼ਰਮਾ (54) ਪੁੱਤਰ ਬੋਧਰਾਜ ਵਾਸੀ ਡੀ. ਐੱਲ. ਐੱਮ. ਕਾਲੋਨੀ ਬੁੰਗਲ ਆਪਣੀ ਸਕੂਟਰੀ (ਨੰ.ਪੀਬੀ10-ਜੀਐਸ 7883) ’ਤੇ ਸਵਾਰ ਹੋ ਕੇ ਬੁੰਗਲ ਪੈਟਰੋਲ ਪੰਪ ’ਤੇ ਤੇਲ ਪੁਆਉਣ ਲਈ ਜਾ ਰਿਹਾ ਸੀ। ਜਿਉਂ ਹੀ ਉਹ ਕਰੀਬ ਪੌਣੇ 11 ਵਜੇ ਉਕਤ ਸਥਾਨ ’ਤੇ ਪੁੱਜਾ ਤਾਂ ਬਧਾਨੀ ਵੱਲੋਂ ਆ ਰਹੇ ਇਕ ਟਰੱਕ ਦੀ ਲਪੇਟ ’ਚ ਆ ਗਿਆ।
ਇਹ ਵੀ ਪੜ੍ਹੋ- ਅਣਹੋਣੀ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਇਸ ਹਾਦਸੇ ’ਚ ਸਕੂਟਰੀ ਚਾਲਕ ਭਾਰਤ ਭੂਸ਼ਣ ਸ਼ਰਮਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਭਾਰਤ ਭੂਸ਼ਣ ਪਿਛਲੇ 30 ਸਾਲਾਂ ਤੋਂ ਲੁਧਿਆਣਾ ’ਚ ਆਪਣੇ ਪਰਿਵਾਰ ਦੇ ਨਾਲ ਰਹਿ ਰਿਹਾ ਸੀ ਅਤੇ ਇਕ ਦਿਨ ਪਹਿਲਾਂ ਹੀ ਉਹ ਬੁੰਗਲ ਸਥਿਤ ਆਪਣੇ ਘਰ ਆਇਆ ਹੋਇਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਅੱਗੇ ਪੇਸ਼ ਨਹੀਂ ਹੋਈ ਯੋਗਾ ਗਰਲ, ਮੁੜ ਨੋਟਿਸ ਭੇਜਣ ਦੀ ਤਿਆਰੀ
ਇਸ ਘਟਨਾ ਸਬੰਧੀ ਥਾਣਾ ਮਾਮੂਨ ਕੈਂਟ ਦੀ ਮੁਖੀ ਰਜਨੀ ਬਾਲਾ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ, ਜਿਨ੍ਹਾਂ ਦੇ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੀ ਸੰਗਤ ਲਈ ਖ਼ਾਸ ਖ਼ਬਰ, SGPC ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਤਰ ਦੀ ਨੋਕ ’ਤੇ ਵਿਅਕਤੀ ਤੋਂ ਮੋਟਰਸਾਈਕਲ, ਮੋਬਾਈਲ ਅਤੇ ਨਕਦੀ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
NEXT STORY