ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕੇਂਦਰੀ ਜੇਲ੍ਹ ਅੰਦਰ ਬੀਤੇ ਕੁਝ ਦਿਨਾਂ ਤੋਂ ਬੀਮਾਰ ਹੋਣ ਕਾਰਨ ਜ਼ੇਰੇ ਇਲਾਜ ਸੀ, ਜਿਸ ਦੀ ਸਿਹਤ ਜ਼ਿਆਦਾ ਵਿਗੜਨ ਕਾਰਨ ਤਰਨਤਾਰਨ ਹਸਪਤਾਲ ਵਿਖੇ ਲਿਜਾਣ ਸਮੇਂ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਜੇਲ੍ਹ ਪ੍ਰਸ਼ਾਸਨ ਉੱਪਰ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜ ਸਾਲਾਂ ’ਚ ਵਿਜੀਲੈਂਸ ਕੋਲ ਪਹੁੰਚੀਆਂ ਚਾਰ ਲੱਖ ਸ਼ਿਕਾਇਤਾਂ, ਅਧਿਕਾਰੀਆਂ ਦੀਆਂ ਫ਼ਾਈਲਾਂ ਬਣਨੀਆਂ ਸ਼ੁਰੂ
ਜਾਣਕਾਰੀ ਦਿੰਦੇ ਹੋਏ ਨਰਿੰਦਰਪਾਲ ਸਿੰਘ ਪੁੱਤਰ ਦਰਸ਼ਨ ਲਾਲ ਨੇ ਦੱਸਿਆ ਕਿ ਉਸ ਦੇ ਛੋਟਾ ਭਰਾ ਮਹਿੰਦਰਪਾਲ ਸਿੰਘ ਵਾਸੀ ਭਿੱਖੀਵਿੰਡ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਸੀ, ਜੋ ਕਿ ਪਿਛਲੇ ਇਕ ਸਾਲ ਤੋਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਸੀ। ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰੋਂ ਉਨ੍ਹਾਂ ਨੂੰ ਐਤਵਾਰ ਸਵੇਰੇ ਕਿਸੇ ਕੈਦੀ ਦੇ ਮੋਬਾਇਲ ਤੋਂ ਫੋਨ ਰਾਹੀਂ ਸੂਚਨਾ ਦਿੱਤੀ ਗਈ ਕਿ ਮਹਿੰਦਰਪਾਲ ਸਿੰਘ ਮੌਤ ਦਾ ਸ਼ਿਕਾਰ ਹੋ ਚੁੱਕਾ ਹੈ। ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਬੀਮਾਰ ਭਰਾ ਦੀ ਜੇਲ੍ਹ ਪ੍ਰਸ਼ਾਸਨ ਵਲੋਂ ਸਹੀ ਇਲਾਜ ਨਾ ਕਰਨ ਕਰਕੇ ਮੌਤ ਹੋਈ ਹੈ, ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਬਲਜਿੰਦਰ ਕੌਰ ਤੋਂ ਇਲਾਵਾ ਦੋ ਕੁੜੀਆਂ ਅਤੇ ਇਕ ਛੋਟਾ ਮੁੰਡਾ ਛੱਡ ਗਿਆ ਹੈ।
ਇਹ ਵੀ ਪੜ੍ਹੋ- ਪਾਕਿਸਤਾਨ 'ਚ ਵਾਪਰਿਆ ਬੱਸ ਹਾਦਸਾ, ਕਰੀਬ 39 ਲੋਕਾਂ ਦੀ ਮੌਤ
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਮਹਿੰਦਰਪਾਲ ਸਿੰਘ ਜੋ ਜੇਲ੍ਹ ਵਿਚ ਜ਼ੇਰੇ-ਇਲਾਜ ਸੀ ਅਤੇ ਉਸ ਦਾ ਓਟ ਸੈਂਟਰ ਵਿਚ ਇਲਾਜ ਚੱਲ ਰਿਹਾ ਸੀ, ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਤਰਨਤਾਰਨ ਦੇ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦੀ ਰਸਤੇ ਵਿਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਪ੍ਰਸ਼ਾਸਨ ਵਲੋਂ ਵਿਸ਼ੇਸ਼ ਬੋਰਡ ਸਥਾਪਤ ਕਰਦੇ ਹੋਏ ਸੋਮਵਾਰ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਰੀਜ਼ ਦੇ ਇਲਾਜ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਸੀ।
ਇਹ ਵੀ ਪੜ੍ਹੋ- ਮੋਟਰਸਾਈਕਲ ਸਵਾਰਾਂ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਹਮਲਾਵਰ ਹੋਏ ਫ਼ਰਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਨਸ਼ਿਆਂ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਮਾਪਿਆਂ ਦੇ ਇਕਲੌਤੇ ਪੁੱਤ ਦੀ ਗਈ ਜਾਨ
NEXT STORY