ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ )- ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਦੀਨਾਨਗਰ ਪੁਲਸ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠਾਂ ਪੂਰੇ ਇਲਾਕੇ ਅੰਦਰ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਮੌਕੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੇ ਨਿਰਦੇਸ਼ਾਂ ਤਹਿਤ ਪੁਲਸ ਸਟੇਸ਼ਨ ਦੀਨਾਨਗਰ ਦੇ ਪਿੰਡ ਡੀਂਡਾ ਸਾਸੀਆ, ਅਵਾਂਖਾ, ਪਨਿਆੜ, ਗਾਂਧੀਆਂ ਅਤੇ ਬਹਿਰਾਮਪੁਰ ਪੁਲਸ ਸਟੇਸ਼ਨ ਦੇ ਪਿੰਡ ਝਬਕਰਾ, ਕੈਰੇ, ਮੰਜ, ਦੋਦਵਾ, ਬਾਲਾਪਿੰਡੀ, ਭਰਥ ਤੇ ਦੌਰਾਗਲਾ ਪੁਲਸ ਸਟੇਸ਼ਨ ਦੇ ਪਿੰਡ ਗਾਹਲੜੀ, ਬਾਊਪੁਰ ਜੱਟਾਂ ਅਤੇ ਮੁਗਲਾਣੀ ਚੱਕ ਵਿਖੇ ਭਾਰੀ ਫੋਰਸ ਨਾਲ ਛਾਪੇਮਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ
ਇਸ ਮੌਕੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ ਅਤੇ ਆਰੋਪੀ 2 ਵਿਅਕਤੀ ਵਿਰੁੱਧ ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਚੋਣਾਂ ਦੌਰਾਨ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਪੁਲਸ ਵਿਭਾਗ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਥਾਣਾ ਮੁਖੀ ਦੀਨਾਨਗਰ ਹਰਪ੍ਰੀਤ ਸਿੰਘ, ਦੌਰਾਗਲਾ ਦਵਿੰਦਰ ਕੁਮਾਰ ਤੇ ਬਹਿਰਾਮਪੁਰ ਅਵਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀ ਹਾਜ਼ਰ ਸਨ ।
ਇਹ ਵੀ ਪੜ੍ਹੋ : ਲਾਹੌਰ 'ਚ ਪਿਛਲੇ 80 ਦਿਨਾਂ ਵਿਚ ਵਾਪਰੀਆਂ 74 ਹਜ਼ਾਰ ਵਾਰਦਾਤਾਂ, 10 ਦਿਨਾਂ ਅੰਕੜਾ ਕਰੇਗਾ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਰਾ-ਮਿਲਟਰੀ ਫੋਰਸ ਤਾਇਨਾਤ ਹੋਣ ਦੇ ਬਾਵਜੂਦ ਭਾਰਤ-ਪਾਕਿ ਸਰਹੱਦ ’ਤੇ ਉਡਾਏ ਜਾ ਰਹੇ ਨੇ ਵੱਡੇ ਤੇ ਛੋਟੇ ਡਰੋਨ
NEXT STORY