ਗੁਰਦਾਸਪੁਰ (ਵਿਨੋਦ)-ਐੱਮ.ਈ.ਐੱਸ ਵਿਚ ਭਰਤੀ ਕਰਵਾਉਣ ਦੇ ਨਾਮ ’ਤੇ 26 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਤਿੰਨ ਦੋਸ਼ੀਆਂ ਦੇ ਖਿਲਾਫ ਕਾਹਨੂੰਵਾਨ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਬੰਸੀ ਲਾਲ ਪੁੱਤਰ ਗਿਰਧਾਰੀ ਲਾਲ ਵਾਸੀ ਕਾਹਨੂੰਵਾਨ ਨੇ ਸ਼ਿਕਾਇਤ ਦਿੱਤੀ ਕਿ ਦੋਸ਼ੀ ਮਾਨੂੰ ਮਸੀਹ ਪੁੱਤਰ ਪ੍ਰੇਮ ਮਸੀ, ਦੀਪਕਾ ਪਤਨੀ ਮਾਨੂੰ ਮਸੀਹ ਵਾਸੀਆਨ ਉਗਰੋ ਖਹਿਰਾ ਥਾਣਾ ਘੁੰਮਣ ਕਲਾਂ, ਰਾਹੁਲ ਵਾਸੀ ਗਾਹਲੜੀ ਥਾਣਾ ਦੋਰਾਂਗਲਾ ਨੇ ਉਸ ਦੇ ਰਿਸ਼ਤੇਦਾਰਾਂ ਦੇ ਬੱਚਿਆਂ ਨੂੰ ਐੱਮ.ਈ.ਐੱਸ ਵਿਚ ਭਰਤੀ ਕਰਵਾਉਣ ਦੇ ਨਾਮ ’ਤੇ 26 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉੱਚ ਪੁਲਸ ਅਧਿਕਾਰੀਆਂ ਵੱਲੋਂ ਕਰਨ ਤੋਂ ਬਾਅਦ ਉਕਤ ਤਿੰਨ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
ਇਸ ਤਰ੍ਹਾਂ ਥਾਣਾ ਤਿੱਬੜ ਪੁਲਸ ਵੱਲੋਂ ਵਿਦੇਸ ਭੇਜਣ ਦੇ ਨਾਮ ’ਤੇ 9ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਦੁਰਯੋਧ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਬਖਤਪੁਰ ਥਾਣਾ ਤਿੱਬੜ ਨੇ ਸ਼ਿਕਾਇਤ ਦਿੱਤੀ ਕਿ ਦੋਸੀ ਹਰਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਰਸੂਲਪੁਰ ਕਲਾਂ ਥਾਣਾ ਜੰਡਿਆਲਾ ਗੁਰੂ ਅੰਮਿ੍ਰਤਸਰ ਨੇ ਉਸ ਦੇ ਲੜਕੇ ਨਵਜੋਤ ਸਿੰਘ ਨੂੰ ਵਿਦੇਸ ਭੇਜਣ ਦੇ ਨਾਮ ’ਤੇ 9 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਦੀ ਜਾਂਚ ਉੱਚ ਪੁਲਸ ਅਧਿਕਾਰੀਆਂ ਵੱਲੋਂ ਕਰਨ ਤੋਂ ਬਾਅਦ ਦੋਸੀ ਪਾਏ ਗਏ ਹਰਵਿੰਦਰ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
ਆਸਟੇ੍ਲੀਆ ਭੇਜਣ ਦੇ ਨਾਂ ’ਤੇ 15 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 5 ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ
ਥਾਣਾ ਤਿੱਬੜ ਪੁਲਸ ਵੱਲੋਂ ਆਸਟ੍ਰੇਲੀਆਂ ਭੇਜਣ ਦੇ ਨਾਂ ’ਤੇ 15 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 5 ਦੋਸੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਸੁਭਕੀਰਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਰੱਤੋਵਾਲ ਥਾਣਾ ਤਿੱਬੜ ਨੇ ਸ਼ਿਕਾਇਤ ਦਿੱਤੀ ਕਿ ਦੋਸੀ ਕਰਨਦੀਪ ਸਿੰਘ ਪੁੱਤਰ ਅਵਤਾਰ ਸਿੰਘ, ਪਰਮਿੰਦਰ ਕੌਰ ਪਤਨੀ ਅਵਤਾਰ ਸਿੰਘ, ਅਵਤਾਰ ਸਿੰਘ, ਸਤਬੀਰ ਸਿੰਘ, ਪ੍ਰੀਆ ਵਾਸੀਆਨ ਸੈਕਟਰ 67 ਫੇਜ 11 ਐੱਸ.ਏ.ਐੱਸ ਨਗਰ ਮੋਹਾਲੀ ਨੇ ਉਸ ਨੂੰ ਵਿਦੇਸ ਆਸਟੇ੍ਰੇਲੀਆਂ ਭੇਜਣ ਦੇ ਨਾਮ ’ਤੇ 15 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸੀ ਨਾ ਤਾਂ ਦਰਖਾਸਤਕਰਤਾ ਨੂੰ ਪੈਸੇ ਵਾਪਸ ਕਰ ਰਹੇ ਹਨ,ਸਗੋ ਪੈਸੇ ਵਾਪਸ ਮੰਗਣ ’ਤੇ ਦੋਸੀਆਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਸ ਅਧਿਕਾਰੀ ਅਨੁਸਾਰ ਉੱਚ ਪੁਲਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਉਕਤ ਦੋਸੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
NEXT STORY