ਅੰਮ੍ਰਿਤਸਰ (ਨੀਰਜ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪਹਿਲਾ ਡਰੋਨ ਸ਼ੋਅ 5 ਅਕਤੂਬਰ ਨੂੰ ਬਾਬਾ ਬਕਾਲਾ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਡਰੋਨ ਸ਼ੋਅ 5 ਅਕਤੂਬਰ ਨੂੰ ਸ਼ਾਮ 5 ਵਜੇ ਆਈ. ਟੀ. ਆਈ. ਬਾਬਾ ਬਕਾਲਾ ਵਿਖੇ ਹੋਵੇਗਾ। ਡਰੋਨ ਸ਼ੋਅ ਤੋਂ ਪਹਿਲਾਂ ਰਾਗੀਆਂ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਗੁਣਗਾਨ ਕੀਤਾ ਜਾਵੇਗਾ, ਜਿਸ ਨਾਲ ਸਮਾਗਮ ਦਾ ਮਾਹੌਲ ਅਧਿਆਤਮਿਕ ਅਤੇ ਸ਼ਰਧਾਮਈ ਬਣੇਗਾ।
ਇਹ ਵੀ ਪੜ੍ਹੋ- ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਦੌਰਾਨ ਅਸਮਾਨ ਵਿੱਚ ਸੈਂਕੜੇ ਡਰੋਨਾਂ ਰਾਹੀਂ ਰੌਸ਼ਨੀ ਅਤੇ ਆਧੁਨਿਕ ਤਕਨਾਲੋਜੀ ਦਾ ਸੁੰਦਰ ਸੁਮੇਲ ਪੇਸ਼ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਦਰਸਾਇਆ ਜਾਵੇਗਾ। ਡੀ. ਸੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦੀ ਹੈ। ਡਰੋਨ ਸ਼ੋਅ ਰਾਹੀਂ ਇਨ੍ਹਾਂ ਮਹਾਨ ਵਿਚਾਰਾਂ ਨੂੰ ਆਧੁਨਿਕ ਤਕਨਾਲੋਜੀ ਦੇ ਮਾਧਿਅਮ ਨਾਲ ਖਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਦਰਸ਼ਕਾਂ ਦੀ ਸਹੂਲਤ, ਆਵਾਜਾਈ, ਪਾਰਕਿੰਗ ਅਤੇ ਸੁਰੱਖਿਆ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 5 ਅਕਤੂਬਰ ਨੂੰ ਬਾਬਾ ਬਕਾਲਾ ਵਿਖੇ ਹੋਣ ਵਾਲੇ ਇਸ ਵਿਸ਼ੇਸ਼ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਸ ਸਮਾਗਮ ਦਾ ਹਿੱਸਾ ਬਣਨ। ਉਨ੍ਹਾਂ ਲੋਕਾਂ ਨੂੰ ਸਮਾਗਮ ਦੌਰਾਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਮਾਗਮ ਨੂੰ ਸੁਚਾਰੂ ਤੇ ਸਫਲ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਆਬਕਾਰੀ ਵਿਭਾਗ ਵੱਲੋਂ ਅਲੀਵਾਲ ’ਚ ਛਾਪੇਮਾਰੀ, 1600 ਲੀਟਰ ਲਾਹਣ ਅਤੇ 95 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
NEXT STORY