ਪਠਾਨਕੋਟ (ਧਰਮਿੰਦਰ)- ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਉਸ ਸਮੇਂ ਹਾਦਸਾ ਵਾਪਰਿਆ ਜਦੋਂ ਪਿੰਡ ਬਾਰਠ ਸਾਹਿਬ ਨੇੜੇ ਪਠਾਨਕੋਟ ਵੱਲ ਆ ਰਹੇ ਇੱਕ ਐੱਲ.ਪੀ.ਜੀ. ਗੈਸ ਨਾਲ ਭਰੇ ਟੈਂਕਰ ਦੇ ਸਾਹਮਣੇ ਇੱਕ ਅਵਾਰਾ ਪਸ਼ੂ ਆ ਗਿਆ, ਜਿਸ ਕਾਰਨ ਡਰਾਈਵਰ ਨੇ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਟਰੱਕ ਬੇਕਾਬੂ ਹੋ ਗਿਆ ਅਤੇ ਗੈਸ ਟੈਂਕਰ ਸੜਕ ਦੇ ਵਿਚਕਾਰ ਪਲਟ ਗਿਆ ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਇਹ ਵੀ ਪੜ੍ਹੋ- 15 ਅਗਸਤ ਮੌਕੇ ਪੇਸ਼ਕਾਰੀ ਦੇ ਰਹੇ NCC ਦੇ ਤਿੰਨ ਵਿਦਿਆਰਥੀ ਬੇਹੋਸ਼
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੈਸ ਟੈਂਕਰ ਦੇ ਡਰਾਈਵਰ ਨੇ ਦੱਸਿਆ ਕਿ ਅਚਾਨਕ ਉਨ੍ਹਾਂ ਦੇ ਗੈਸ ਟੈਂਕਰ ਦੇ ਅੱਗੇ ਇੱਕ ਪਸ਼ੂ ਆ ਗਿਆ ਜਿਸ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਉਸ ਨੇ ਕਿਹਾ ਕਿ ਉਨ੍ਹਾਂ ਨੂੰ ਅੰਦਰੂਨੀ ਸੱਟਾਂ ਲੱਗੀਆਂ ਹਨ। ਇਸ ਸਬੰਧੀ ਜਦੋਂ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਗੈਸ ਨਾਲ ਭਰਿਆ ਟੈਂਕਰ ਸੜਕ ਦੇ ਵਿਚਕਾਰ ਹੀ ਪਲਟ ਗਿਆ ਹੈ ਟੈਂਕਰ ਨੂੰ ਸੜਕ ਤੋਂ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15 ਅਗਸਤ ਮੌਕੇ ਪੇਸ਼ਕਾਰੀ ਦੇ ਰਹੇ NCC ਦੇ ਤਿੰਨ ਵਿਦਿਆਰਥੀ ਬੇਹੋਸ਼
NEXT STORY