ਸੁਜਾਨਪੁਰ (ਜੋਤੀ)- ਪਠਾਨਕੋਟ-ਜੰਮੂ ਰਾਸ਼ਟਰੀ ਰਾਜਮਾਰਗ ’ਚ ਡਿਫੈਂਸ ਰੋਡ ਟੀ-ਪੁਆਇੰਟ ਦੇ ਨੇੜੇ ਅਚਾਨਕ ਇਕ ਮੋਟਰਸਾਈਕਲ ਸਵਾਰ ਦਾ ਗੱਡੀ ਦੀ ਲਪੇਟ ’ਚ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੀ ਪਹਿਚਾਣ ਪਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਉਪਰਲੀ ਜੈਨੀ ਸ਼ਾਹਪੁਰਕੰਢੀ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ- ਕਿਸਾਨ ਭਲਾਈ ਵਿਭਾਗ ਦੀ ਚੰਗੀ ਪਹਿਲਕਦਮੀ, ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੋਗਾਵਾਂ ਤੋਂ ਕੀਤੀ ਸ਼ੁਰੂਆਤ
ਇਸ ਸਬੰਧੀ ਸੁਜਾਨਪੁਰ ਪੁਲਸ ਥਾਣਾ ਮੁਖੀ ਅਨਿਲ ਪਵਾਰ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਸਰਬਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਉਪਰਲੀ ਜੈਨੀ ਨੇ ਪੁਲਸ ਨੂੰ ਆਪਣੇ ਬਿਆਨ ’ਚ ਦੱਸਿਆ ਕਿ ਅਸੀਂ ਦੋਵੇਂ ਭਰਾ ਆਪਣੇ ਆਪਣੇ ਮੋਟਰਸਾਈਕਲ 'ਤੇ ਪਿੰਡ ਤੋਂ ਸੁਜਾਨਪੁਰ ਕਿਸੇ ਕੰਮ ਦੇ ਲਈ ਜਾ ਰਹੇ ਸੀ। ਇਸ ਦੋਰਾਨ ਮਾਧੋਪੁਰ ਵੱਲੋਂ ਆ ਰਹੀ ਸਫ਼ੇਦ ਰੰਗ ਦੀ ਸਫ਼ਾਰੀ ਕਾਰ ਨੇ ਉਸ ਦੇ ਭਰਾ ਪਰਮਜੀਤ ਸਿੰਘ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਨਾਲ ਪਰਮਜੀਤ ਸਿੰਘ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਅੰਤਰਰਾਸ਼ਟਰੀ ਨਸ਼ਾ ਤਸਕਰ ਗਿਰੋਹ ਦੇ 13 ਮੈਂਬਰ ਗ੍ਰਿਫ਼ਤਾਰ
ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜਦਕਿ ਗੱਡੀ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਦੇ ਚੱਲਦੇ ਜਾਂਚ ਦੇ ਦੌਰਾਨ ਗੱਡੀ ਚਾਲਕ ਦੀ ਪਹਿਚਾਣ ਮੁਹੰਮਦ ਇਕਬਾਲ ਪੁੱਤਰ ਜਲਾਲਦੀਨ ਵਾਸੀ ਕਠੂਆਂ ਦੇ ਰੂਪ ਵਿਚ ਹੋਈ। ਥਾਣਾ ਮੁਖੀ ਅਨਿਲ ਪਵਾਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਸਰਬਜੀਤ ਪੁੱਤਰ ਕਸ਼ਮੀਰ ਸਿੰਘ ਦੇ ਬਿਆਨ ’ਤੇ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪਾਕਿ ਜੇਲ੍ਹ ’ਚ ਬੰਦ ਭਾਰਤੀ ਕੈਦੀ ਦੀ ਹੋਈ ਮੌਤ, ਮ੍ਰਿਤਕ ਦੇਹ ਨੂੰ ਲਿਆਂਦਾ ਵਤਨ
ਔਰਤ ਦੀਆਂ ਵਾਲੀਆਂ ਖੋਹਣ ਵਾਲੇ ਦੋ ਲੁੱਟੇਰਿਆਂ ਨੂੰ ਪੁਲਸ ਨੇ ਕੀਤਾ ਕਾਬੂ, ਮੋਟਰਸਾਈਕਲ ਵੀ ਹੋਇਆ ਬਰਾਮਦ
NEXT STORY