ਬਟਾਲਾ (ਸਾਹਿਲ)- ਬੀਤੀ ਦੇਰ ਰਾਤ ਪਿੰਡ ਗਾਜੀਨੰਗਲ ਨੇੜੇ ਪਾਣੀ ਵਾਲੀ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਦੇ ਮਾਲਕ ਬਲਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਧਾਰੋਵਾਲੀ ਨੇ ਦੱਸਿਆ ਕਿ ਉਸਦੀ ਗਾਜੀਨੰਗਲ ਪਿੰਡ ਕੋਲ ਸਥਿਤ ਭੱਠੇ ਨੇੜੇ ਪਾਣੀ ਵਾਲੀ ਫੈਕਟਰੀ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਆਪਣੀ ਫੈਕਟਰੀ ਨੂੰ ਬੰਦ ਕਰਕੇ ਘਰ ਨੂੰ ਚਲਾ ਗਿਆ ਤੇ ਦੇਰ ਰਾਤ 11 ਵਜੇ ਦੇ ਕਰੀਬ ਸਾਨੂੰ ਸਾਡੇ ਗੁਆਂਢੀ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੀ ਫੈਕਟਰੀ ਵਿਚੋਂ ਧੂੰਆਂ ਨਿਕਲ ਰਿਹਾ ਹੈ, ਜਿਸ ’ਤੇ ਅਸੀਂ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਅੱਗ ਪੂਰੀ ਜੋਬਨ ’ਤੇ ਸੀ।
ਇਹ ਵੀ ਪੜ੍ਹੋ- ਪਾਕਿਸਤਾਨ 'ਚ ਵਾਪਰਿਆ ਬੱਸ ਹਾਦਸਾ, ਕਰੀਬ 39 ਲੋਕਾਂ ਦੀ ਮੌਤ
ਫੈਕਟਰੀ ਅੰਦਰ ਖੜ੍ਹਾ ਛੋਟਾ ਹਾਥੀ ਟੈਂਪੂ, ਇਕ ਮੋਟਰਸਾਈਕਲ, ਪਾਣੀ ਪੈਕ ਕਰਨ ਵਾਲੀ ਮਸ਼ੀਨ ਅਤੇ ਰਾਅ ਮਟੀਰੀਅਲ ਸਮੇਤ ਹੋਰ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਉਸ ਦੱਸਿਆ ਕਿ ਇਸ ਭਿਆਨਕ ਅੱਗ ਦੇ ਲੱਗਣ ਨਾਲ ਸਾਡਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਬਲਵਿੰਦਰ ਸਿੰਘ ਦੱਸਿਆ ਕਿ ਅੱਗ ਲੱਗਣ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਵੀ ਹੋਇਆ ਹੈ। ਜਿਸ ਨਾਲ ਉਸਦਾ ਕਰੀਬ 20 ਲੱਖ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ ਹੈ, ਕਿਉਂਕਿ ਅੱਗ ਲੱਗਣ ਨਾਲ ਬਿਲਡਿੰਗ ਦਾ ਲੈਂਟਰ ਵੀ ਫਟ ਗਿਆ ਹੈ।
ਇਹ ਵੀ ਪੜ੍ਹੋ- ਮੋਟਰਸਾਈਕਲ ਸਵਾਰਾਂ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨ ’ਤੇ ਚਲਾਈਆਂ ਗੋਲੀਆਂ, ਹਮਲਾਵਰ ਹੋਏ ਫ਼ਰਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਚੋਰੀ ਦੇ 3 ਮੋਟਰਸਾਈਕਲਾਂ ਸਮੇਤ ਇਕ ਨੌਜਵਾਨ ਕਾਬੂ
NEXT STORY