ਬਟਾਲਾ (ਸਾਹਿਲ, ਯੋਗੀ)- ਅੱਜ ਸਵੇਰੇ ਬੱਸ ਵਿਚ ਟਿੱਪਰ ਦੇ ਵੱਜਣ ਨਾਲ ਅੱਧੀ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਇਕ ਪ੍ਰਾਈਵੇਟ ਕੰਪਨੀ ਬੱਸ ਨੰ.ਪੀ.ਬੀ.02ਬੀ.ਯੂ. 9761 ਅੰਮ੍ਰਿਤਸਰ ਤੋਂ ਬਟਾਲਾ ਵੱਲ ਆ ਰਹੀ ਸੀ। ਜਦੋਂ ਇਹ ਬਟਾਲਾ ਬਾਈਪਾਸ ਤੋਂ ਸ਼ਹਿਰ ਅੰਦਰ ਦਾਖਲ ਹੋਣ ਲੱਗੀ ਤਾਂ ਪਠਾਨਕੋਟ ਵੱਲੋਂ ਆ ਰਿਹਾ ਤੇਜ਼ ਰਫਤਾਰ ਟਿੱਪਰ ਉਕਤ ਬੱਸ ਵਿਚ ਆਣ ਵੱਜਾ, ਜਿਸ ਨਾਲ ਬੱਸ ਵਿਚ ਬੈਠੀਆਂ ਸਵਾਰੀਆਂ ’ਚੋਂ ਅੱਧੀ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਜ਼ਖ਼ਮੀ ਹੋਣ ਵਾਲੀਆਂ ਸਵਾਰੀਆਂ ਵਿਚ ਜੋਬਨ ਪੁੱਤਰ ਰਾਜਵਿੰਦਰ ਵਾਸੀ ਚਵਿੰਡਾ ਦੇਵੀ, ਸ਼ਰਨਜੀਤ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਮਹਿਤਾ ਦੇ ਨਾਂ ਵਰਣਨਯੋਗ ਹਨ। ਜਦਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ ਹਨ। ਇੱਧਰ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੀ. ਐੱਸ. ਐੱਸ. ਬਟਾਲਾ ਦੇ ਇੰਚਾਰਜ ਏ. ਐੱਸ. ਆਈ. ਸੁਖਦੇਵ ਸਿੰਘ ਸਮੇਤ ਵਿਕਾਸ ਬਨੋਤਰਾ ਤੇ ਸੰਨੀ ਨੇ ਮੌਕੇ ’ਤੇ ਪਹੁੰਚ ਕੇ ਉਕਤ ਜ਼ਖ਼ਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਜਦਕਿ ਬੱਸ ਡਰਾਈਵਰ ਦਾ ਵਾਲ-ਵਾਲ ਬਚਾਅ ਹੋ ਗਿਆ।
ਇਹ ਵੀ ਪੜ੍ਹੋ- ਫਰੀਦਕੋਟ ਵਾਲਿਆਂ ਲਈ ਖਾਸ ਖ਼ਬਰ, ਬਿਜਲੀ ਵਿਭਾਗ ਜਾਰੀ ਕੀਤੀ ਅਹਿਮ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SGPC ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
NEXT STORY