ਗੁਰਦਾਸਪੁਰ (ਹਰਮਨ)-ਬੀਤੀ ਦੇਰ ਰਾਤ ਗੁਰਦਾਸਪੁਰ ਦੇ ਬੱਬਰੀ ਬਾਈਪਾਸ 'ਤੇ ਇੱਕ ਕਾਰ ਨੂੰ ਬਚਾਉਂਦੇ ਸਮੇਂ ਟਮਾਟਰਾਂ ਨਾਲ ਭਰਿਆ ਟਰੱਕ ਪਲਟ ਗਿਆ, ਜਿਸ ਨਾਲ ਡਰਾਈਵਰ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਕ ਡਰਾਈਵਰ ਦੇ ਹੈਲਪਰ ਰੇਸ਼ਮ ਨੇ ਦੱਸਿਆ ਕਿ ਉਹ ਅਹਿਮਦਾਬਾਦ ਤੋਂ ਟਮਾਟਰਾਂ ਨਾਲ ਭਰਿਆ ਟਰੱਕ ਲੋਡ ਕਰਕੇ ਆ ਰਹੇ ਸੀ ਕਿ ਬੱਬਰੀ ਬਾਈਪਾਸ ਨੇੜੇ ਇਕ ਕਾਰ ਅਚਾਨਕ ਅੱਗੇ ਆ ਗਈ ਜਿਸ ਨੂੰ ਬਚਾਉਂਦੇ ਹੋਏ ਟਰੱਕ ਡਰਾਈਵਰ ਨੇ ਬ੍ਰੇਕ ਲਗਾਈ। ਜਿਸ ਕਾਰਨ ਟਰੱਕ ਦਾ ਸੰਤੁਲਨ ਵਿਗੜ ਗਿਆ ਅਤੇ ਟਰੱਕ ਪਲਟ ਗਿਆ।
ਇਹ ਵੀ ਪੜ੍ਹੋ : ਬਠਿੰਡਾ 'ਚ ਭਾਜਪਾ ਆਗੂਆਂ ਦੇ ਦਾਖ਼ਲੇ 'ਤੇ ਪਾਬੰਦੀ, ਪੋਸਟਰ 'ਚ ਲਿਖਿਆ- 'ਕਿਸਾਨ ਦਾ ਦਿੱਲੀ ਜਾਣਾ ਬੰਦ, ਭਾਜਪਾ ਦਾ...'
ਉਨ੍ਹਾਂ ਦੱਸਿਆ ਕਿ ਇਹ ਘਟਨਾ ਵਾਪਰਨ ਕਾਰਨ ਉਨ੍ਹਾਂ ਤੋਂ 4 ਤੋਂ 5 ਲੱਖ ਦਾ ਨੁਕਸਾਨ ਹੋਇਆ ਹੈ ਅਤੇ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਦੂਸਰਾ ਟਰੱਕ ਬੁਲਾ ਕੇ ਸਾਮਾਨ ਸ਼ਿਫਟ ਕੀਤਾ ਗਿਆ ਅਤੇ ਆਵਾਜਾਈ ਨੂੰ ਬਹਾਲ ਕਰਵਾਇਆ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਰੱਖਿਆ ਕਿਲੇ ’ਚ ਤਬਦੀਲ ਹੋਇਆ ਗੁਰੂ ਨਾਨਕ ਦੇਵ ਹਸਪਤਾਲ, 108 ਨਵੇਂ ਮੁਲਾਜ਼ਮਾਂ ਦੀ ਕੀਤੀ ਤਾਇਨਾਤੀ
NEXT STORY