ਬਟਾਲਾ (ਬੇਰੀ, ਸਾਹਿਲ)- ਵੱਖ-ਵੱਖ ਥਾਣਿਆਂ ਦੀ ਪੁਲਸ ਨੇ 17 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੇਖਵਾਂ ਦੇ ਐੱਸ.ਆਈ ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਨਹਿਰ ਪਿੰਡ ਤੱਤਲਾ ਤੋਂ ਮਨਦੀਪ ਸਿੰਘ ਵਾਸੀ ਕਾਹਨੂੰਵਾਨ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਥਾਣਾ ਕਾਦੀਆਂ ਦੇ ਐੱਸ.ਆਈ ਕੁਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਖੇਤ ਨੰਗਲ ਬਾਗਬਾਨਾ ਤੋਂ ਰੂਬੀ ਖਾਤੂਨ ਵਾਸੀ ਪਿੰਡ ਵੈਣ ਪੋਏ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
ਇਸੇ ਤਰ੍ਹਾਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ.ਅੇੱਸ.ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਗਵਾਰ ਤੋਂ ਵਿਪਨ ਵਾਸੀ ਪਿੰਡ ਗਵਾਰ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ ਥਾਣਾ ਡੇਰਾ ਬਾਬਾ ਨਾਨਕ ਦੇ ਏ.ਐੱਸ.ਆਈ ਨੰਦ ਲਾਲ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ ਪੁਆਇੰਟ ਪਿੰਡ ਪਰਾਚਾ ਤੋਂ ਜਗਜੀਤ ਸਿੰਘ ਵਾਸੀ ਸ਼ਾਹਪੁਰ ਜਾਜਨ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
ਇਸੇ ਤਰ੍ਹਾਂ ਥਾਣਾ ਸਿਟੀ ਦੇ ਐੱਚ.ਸੀ ਪਵਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੈਂਕ ਕਾਲੋਨੀ ਬਟਾਲਾ ਤੋਂ ਸਦੀਕ ਵਾਸੀ ਬਟਾਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
NEXT STORY