ਅੰਮ੍ਰਿਤਸਰ (ਸੰਜੀਵ) : ਵਿਆਹ ਸਮਾਗਮ ਦੌਰਾਨ ਕੀਤੀ ਗਈ ਹਵਾਈ ਫਾਈਰਿੰਗ ਵਿਚ ਨੌਜਵਾਨ ਨੂੰ ਗੋਲੀ ਮਾਰਨ ਦੇ ਮਾਮਲੇ ਵਿਚ ਥਾਣਾ ਏਅਰਪੋਰਟ ਦੀ ਪੁਲਸ ਨੇ ਬਿਕਰਮਜੀਤ ਸਿੰਘ ਖਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਏ.ਐੱਸ.ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਏਅਰਪੋਰਟ ਰੋਡ ’ਤੇ ਮੌਜੂਦ ਸੀ ਤਾਂ ਉਸ ਨੂੰ ਵਿਆਹ ਸਮਾਗਮ ਵਿਚ ਗੋਲੀ ਚੱਲਣ ਦੀ ਸੂਚਨਾ ਮਿਲੀ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਪੁਲਸ ਤੇ ਗੈਂਗਸਟਰਾਂ 'ਚ ਮੁਕਾਬਲਾ, ਨਾਮੀ ਗੈਂਗਸਟਰ ਦਾ ਕਰ 'ਤਾ ਐਨਕਾਊਂਟਰ
ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗ੍ਰੀਨ ਏਕੜ ਕਾਲੋਨੀ ਵਿਚ ਇਕ ਵਿਆਹ ਸਮਾਗਮ ਦੌਰਾਨ ਬਿਕਰਮਜੀਤ ਸਿੰਘ ਆਪਣੇ ਪਿਸਤੌਲ ਨਾਲ ਹਵਾਈ ਫਾਇਰ ਕਰ ਰਿਹਾ ਸੀ ਅਤੇ ਬਲਵਿੰਦਰ ਸਿੰਘ ਵੀ ਉਕਤ ਸਮਾਗਮ ਵਿਚ ਸ਼ਾਮਲ ਸੀ। ਜਦੋਂ ਬਿਕਰਮਜੀਤ ਸਿੰਘ ਵੱਲੋਂ ਫਾਇਰ ਕੀਤਾ ਗਿਆ ਤਾਂ ਗੋਲੀ ਬਲਵਿੰਦਰ ਸਿੰਘ ਦੀ ਛਾਤੀ ਵਿਚ ਜਾ ਲੱਗੀ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਕਿਸੇ CM ਨੇ ਖ਼ੁਦ ਖੁੱਲ੍ਹੀ ਬਹਿਸ ਦਾ ਦਿੱਤੈ ਸੱਦਾ, ਵੇਖੋ ਮਹਾ-ਡਿਬੇਟ Live
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ ਦੀਆਂ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ 'ਤੇ ਜਾ ਚੜ੍ਹੀ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਲੜਕੀ
NEXT STORY