ਪੱਟੀ (ਬਿਊਰੋ) - ‘ਆਮ ਆਦਮੀ ਪਾਰਟੀ’ ਹਲਕਾ ਵੱਲੋਂ ਪੰਜਾਬ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ ’ਚ ‘ਆਪ’ ਹਲਕਾ ਪੱਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਚੀਮਾ ਨੂੰ ਕਿਸਾਨ ਵਿੰਗ ਪੰਜਾਬ ਦਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਹੈ। ਇਸ ਮੌਕੇ ਰਣਜੀਤ ਸਿੰਘ ਚੀਮਾ ਨੇ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਵਿਸਥਾਰ ਲਈ ਸਖ਼ਤ ਮਿਹਨਤ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਗੁਰਦੁਆਰੇ ਦੇ ਸੇਵਾਦਾਰ ਨੇ ਨਾਬਾਲਿਗ ਨਾਲ ਜਬਰ-ਜ਼ਿਨਾਹ ਕਰ ਬਣਾਈ ਵੀਡੀਓ, ਬਲੈਕਮੇਲ ਕਰ ਠੱਗੇ 5 ਲੱਖ
ਇਸ ਮੌਕੇ ਹਲਕਾ ਪੱਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਲੰਟੀਅਰ ਸਾਥੀਆਂ ਨੇ ਚੀਮਾ ਨੂੰ ਫੋਨ ਕਰਕੇ ਵਧਾਈਆਂ ਦਿੱਤੀਆਂ। ਚੀਮਾ ਨੇ ਕਿਹਾ ਕਿ ਅਹੁਦੇਦਾਰ ਤੇ ਵਲੰਟੀਅਰ ਸਾਥੀਆਂ ਦੀ ਮਿਹਨਤ ਸਦਕਾ ਹੀ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਨ੍ਹਾਂ ਨੇ ਹਲਕੇ ਦੇ ਸਮੂਹ ਅਹੁਦੇਦਾਰ ਤੇ ਵਲੰਟੀਅਰ ਸਾਥੀਆਂ ਦਾ ਧੰਨਵਾਦ ਕੀਤਾ।
ਪੜ੍ਹੋ ਇਹ ਵੀ ਖ਼ਬਰ - ਪੁੱਤਰ ਦੀ ਲਾਲਸਾ ’ਚ ਅੰਨ੍ਹਾ ਹੋਇਆ ‘ਸਹੁਰਾ’ ਪਰਿਵਾਰ, ਨੂੰਹ ਨੂੰ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ
ਸ਼ਰਮਨਾਕ: ਗੁਰਦੁਆਰੇ ਦੇ ਸੇਵਾਦਾਰ ਨੇ ਮਾਸੂਮ ਨਾਲ ਜਬਰ-ਜ਼ਿਨਾਹ ਕਰ ਬਣਾਈ ਵੀਡੀਓ, ਬਲੈਕਮੇਲ ਕਰ ਠੱਗੇ 5 ਲੱਖ
NEXT STORY