ਗੁਰਦਾਸੁਪਰ (ਹਰਮਨ)- ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਅੱਜ ਨਤੀਜਿਆਂ ਦੀ ਸਮੁੱਚੀ ਪ੍ਰਕਿਰਿਆਂ ਆਮਨ-ਸ਼ਾਂਤੀ ਨਾਲ ਸਫ਼ਲਤਾਪੂਰਵਕ ਨੇਪਰੇ ਚੜੀ ਹੈ।ਉਨ੍ਹਾਂ ਸਮੁੱਚੇ ਪੋਲਿੰਗ ਸਟਾਫ, ਸਿਵਲ ਅਤੇ ਪੁਲਸ ਅਧਿਕਾਰੀ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਕਾਂਗਰਸ ਦੇ ਗੜ੍ਹ 'ਤੇ 'ਆਪ' ਕਬਜ਼ਾ, ਡੇਰਾ ਬਾਬਾ ਨਾਨਕ 'ਚ ਗੁਰਦੀਪ ਸਿੰਘ ਰੰਧਾਵਾ ਜੇਤੂ
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮਦੀਵਾਰ ਗੁਰਦੀਪ ਸਿੰਘ ਰੰਧਾਵਾ ਜੇਤੂ ਰਹੇ ਹਨ, ਅਤੇ ਉਨ੍ਹਾਂ ਨੇ 5699 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ ਹੈ । ਆਪ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੂੰ 59104 ਵੋਟਾਂ ਪਈਆਂ। ਇਸ ਤਰ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 53405, ਭਾਜਪਾ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੂੰ 6505, ਸ਼ੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਉਮਦੀਵਾਰ ਲਵਪ੍ਰੀਤ ਸਿੰਘ ਤੂਫਾਨ ਨੂੰ 2358 ਵੋਟਾਂ ਪਈਆਂ ਅਤੇ ਸਤਨਾਮ ਸਿੰਘ ਨੂੰ 197, ਸੰਤ ਸੇਵਕ ਨੂੰ 283, ਜਤਿੰਦਰ ਕੌਰ ਰੰਧਾਵਾ ਨੂੰ 161, ਨਵਪ੍ਰੀਤ ਸਿੰਘ ਨੂੰ 284, ਪਾਲਾ ਸਿੰਘ ਨੂੰ 124, ਰਣਜੀਤ ਸਿੰਘ ਨੂੰ 462, ਆਯੂਬ ਮਸੀਹ ਨੂੰ 214 (ਸਾਰੇ ਆਜਾਦ ਉਮੀਦਵਾਰ) ਅਤੇ ਨੋਟਾ ਨੂੰ 875 ਵੋਟਾਂ ਪਈਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਸਤੀ ਹਿੰਦੁਸਤਾਨੀ ’ਚ 2 ਧੜਿਆਂ ’ਚ ਹੋਏ ਝਗੜੇ ਦੌਰਾਨ ਨੌਜਵਾਨ ਦਾ ਕਤਲ
NEXT STORY