ਬਟਾਲਾ (ਮਠਾਰੂ)- ਸੂਬੇ ਦੀ 'ਆਪ' ਸਰਕਾਰ ਵੱਲੋਂ ਹਰ ਵਰਗ ਨੂੰ ਰਾਹਤ ਦੇਣ ਦੇ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਤਾਂ ਜੋ ਪੰਜਾਬੀਆਂ ਨੂੰ ਸਾਰੀਆਂ ਸੁੱਖ ਸਹੂਲਤਾਂ ਦਿੱਤੀਆਂ ਜਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਿੰਗ ਪ੍ਰਧਾਨ ਤੇ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਾਥੀਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸਮਈ ਯੋਜਨਾਵਾਂ ਨੂੰ ਲੈ ਕੇ ਸੂਬੇ ਦੇ ਲੋਕ ਖੁਸ਼ ਅਤੇ ਸੰਤੁਸ਼ਟ ਦਿਖਾਈ ਦੇ ਰਹੇ ਹਨ, ਜਦਕਿ ਪੂਰੇ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੀ ਨੁਹਾਰ ਬਦਲਣ ਦੇ ਲਈ ਸੁੰਦਰੀਕਰਨ ਦੀ ਯੋਜਨਾ ਚਲਾਈ ਜਾ ਰਹੀ ਹੈ। ਜਿਸ ਦੇ ਤਹਿਤ ਵੱਖ-ਵੱਖ ਵਿਕਾਸ ਕਾਰਜਾਂ ਦੀਆਂ ਯੋਜਨਾਵਾਂ ਨੂੰ ਸਾਹਮਣੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵਾਅਦੇ ਆਪ ਸਰਕਾਰ ਵੱਲੋਂ ਪੰਜਾਬੀਆਂ ਦੇ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਤਿੰਨ ਸਾਲ ਦੇ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਅੰਦਰ ਪੂਰੀ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ। ਇਸ ਮੌਕੇ ਹੋਰ ਵੀ ਆਗੂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਪੁਲਸ ਨੇ 10 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਕੁਝ ਹੋਇਆ ਬਰਾਮਦ
NEXT STORY