ਦੀਨਾਨਗਰ (ਗੋਰਾਇਆ)- ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਕਿਹਾ ਗਿਆ ਹੈ ਕਿ ਪੰਜਾਬ ਦੇ ਪਿੰਡਾਂ ਦੇ ਵਿਕਾਸ 'ਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਏਗੀ।
ਇਸੇ ਦੌਰਾਨ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ 'ਆਪ' ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਪਿੰਡ ਜਕੜੀਆ ਵਿਖੇ ਕਰੀਬ ਇਕ ਕਰੋੜ ਦੀ ਲਾਗਤ ਨਾਲ ਬਣਨ ਵਾਲੀ ਫਿਰਨੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਇਸ ਮੌਕੇ ਗੱਲਬਾਤ ਕਰਦੇ ਹੋਏ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਫਿਰਨੀ ਦੀ ਕੁੱਲ ਲੰਬਾਈ ਡੇਢ ਕਿਲੋਮੀਟਰ ਮੀਟਰ ਦੇ ਕਰੀਬ ਹੈ ਤੇ ਇਸ ਫਿਰਨੀ ਦੇ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਆਉਣ ਜਾਣ ਵਿੱਚ ਜੋ ਮੁਸ਼ਕਲ ਪੇਸ਼ ਆ ਰਹੀ ਹੈ, ਉਸ ਤੋਂ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਹਲਕੇ 'ਚ ਵਿਕਾਸ ਲਈ ਕਿਸੇ ਤਰ੍ਹਾਂ ਦੀ ਵੀ ਕੋਈ ਕਸਰ ਨਹੀਂ ਛੱਡੀ ਜਾਏਗੀ ਅਤੇ ਬਿਨਾਂ ਪੱਖਪਾਤ ਹਰ ਪਿੰਡ ਵਿੱਚ ਵਿਕਾਸ ਦੇ ਕੰਮ ਕਰਵਾਉਣ ਲਈ ਸਰਪੰਚਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਕਿ ਪਿੰਡਾਂ 'ਚ ਕੋਈ ਵੀ ਵਿਕਾਸ ਕਾਰਜ ਅਧੂਰਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਅੰਦਰ ਹੋਰ ਵਿਕਾਸ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ 'ਆਪ' ਆਗੂ ਅਤੇ ਵਰਕਰ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਿਸ਼ ਪਾਰਕ ’ਚੋਂ 12 ਤੋਂ ਵੱਧ ਸੋਲਰ ਲਾਈਟ ਪੋਲ ਸਮੇਤ ਚੋਰੀ
NEXT STORY