ਦੀਨਾਨਗਰ (ਹਰਜਿੰਦਰ ਗੋਰਾਇਆ)- ਬੀਤੇ ਦਿਨੀਂ ਜਿੱਥੇ ਤੇਜ਼ ਬਾਰਿਸ਼ ਹੋਣ ਕਰਕੇ ਰਾਵੀ ਦਰਿਆ ਵਿੱਚ ਅਚਾਨਕ ਪਾਣੀ ਦਾ ਪੱਧਰ ਵਧ ਗਿਆ ਸੀ, ਜਿਸ ਕਾਰਨ ਰਾਵੀ ਦਰਿਆ ਦੇ ਪਾਰਲੇ ਪਾਸੇ ਵਸੇ 7 ਪਿੰਡਾਂ ਦੇ ਲੋਕਾਂ ਲਈ ਬਣਾਏ ਪਲਟੂਨ ਪੁਲ ਦਾ ਦੋਨੇ ਪਾਸਿਆਂ ਤੋਂ ਕੁਝ ਹਿੱਸਾ ਪਾਣੀ ਦੀ ਲਪੇਟ ਵਿਚ ਆਉਣ ਕਾਰਨ ਰੁੜ੍ਹ ਗਿਆ ਸੀ।

ਇਸ ਕਾਰਨ ਲੋਕਾਂ ਦਾ ਆਉਣਾ-ਜਾਣਾ ਬਿਲਕੁਲ ਬੰਦ ਹੋ ਗਿਆ ਸੀ। ਇਸੇ ਸਬੰਧੀ 'ਆਪ' ਦੇ ਹਲਕਾ ਇੰਚਾਰਜ ਅਤੇ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਵੱਲੋਂ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਵੱਲੋਂ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਕਿਹਾ ਕਿ ਪਿਛਲੇ ਦਿਨੀਂ ਬਾਰਿਸ਼ ਕਾਰਨ ਮਕੌੜਾ ਪੱਤਣ 'ਤੇ ਪੁਲ ਦੇ ਪਾਣੀ ਕਾਰਨ ਜੋ ਨੁਕਸਾਨ ਹੋਇਆ ਹੈ, ਉਸ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਤਾਂ ਜੋ ਪਹਿਲਾਂ ਵਾਂਗ ਪੁਲ ਮੁੜ ਚਾਲੂ ਹੋ ਸਕੇ ਅਤੇ ਲੋਕਾਂ ਨੂੰ ਪਾਰਲੇ ਪਾਸੇ ਜਾਣ ਤੇ ਕਿਸੇ ਵੀ ਤਰ੍ਹਾਂ ਦਾ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਸਾਬਕਾ ਸਰਪੰਚ ਗੁਰਨਾਮ ਸਿੰਘ, ਸਰਪੰਚ ਅਮਰੀਕ ਸਿੰਘ, ਠਾਕੁਰ ਸੰਸਾਰ ਸਿੰਘ ਝਬਕਰਾ, ਥਾਣਾ ਮੁਖੀ ਬਹਿਰਾਮਪੁਰ ਓਂਕਾਰ ਸਿੰਘ ਮਲਾਹ ਨਛੱਤਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ- ਦੋਸਤ ਨੇ ਹੀ ਦੋਸਤ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਲਾਸ਼ ਦੇ ਕਰ'ਤੇ ਟੋਟੇ, ਗੰਦੇ ਨਾਲ਼ੇ 'ਚ ਸੁੱਟਿਆ ਸਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕਾਂ ਨੇ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ ! ਅੱਗ ਲਾ ਕੇ ਸਾੜ'ਤੇ ਬੇਜ਼ੁਬਾਨ ਜਾਨਵਰ
NEXT STORY