ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਗਾਉਣ ਅਤੇ ਸਿੱਖ ਸੰਸਥਾ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਵਿਧਾਇਕ ਵੱਲੋਂ ਲਗਾਏ ਗਏ ਦੋਸ਼ ਤੱਥਾਂ ਦੇ ਉਲਟ ਹਨ ਅਤੇ ਇਨ੍ਹਾਂ ਰਾਹੀਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਦੇ ਨਾਲ-ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।ਸ਼ਿਕਾਇਤ ਅਨੁਸਾਰ, ਵਿਧਾਇਕ ਨੂੰ ਸਕੱਤਰੇਤ ਵਿਖੇ ਦਾਖ਼ਲ ਹੋਣ ਤੋਂ ਰੋਕਣ ਦਾ ਕਾਰਨ ਜਾਤੀ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸਿੱਖ ਸੰਸਥਾ ਪ੍ਰਤੀ ਉਨ੍ਹਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਸਨ।
ਇਹ ਵੀ ਪੜ੍ਹੋ-ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਪਵਿੱਤਰ ਅਸਥਾਨਾਂ ’ਤੇ ਜਾਤੀ ਵਿਤਕਰੇ ਦੇ ਦੋਸ਼ ਲਗਾਉਣਾ ਸਿੱਖ ਸਿਧਾਂਤਾਂ ਦੀ ਅਸਲ ਭਾਵਨਾ ਨੂੰ ਗ਼ਲਤ ਰੂਪ ਵਿੱਚ ਪੇਸ਼ ਕਰਨ ਦੇ ਬਰਾਬਰ ਹੈ। ਸ਼ਿਕਾਇਤ ਚ ਇਹ ਵੀ ਕਿਹਾ ਗਿਆ ਕਿ ਵਿਧਾਇਕ ਮਨਵਿੰਦਰ ਸਿੰਘ ਵੱਲੋਂ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਦਿੱਤੇ ਬਿਆਨਾਂ ਅਤੇ ਪ੍ਰਸਾਰਿਤ ਵੀਡੀਓਜ਼ ਨਾਲ ਸਿੱਖ ਸੰਸਥਾਵਾਂ, ਉਨ੍ਹਾਂ ਦੇ ਪ੍ਰਬੰਧਕਾਂ ਅਤੇ ਅਹੁਦੇਦਾਰਾਂ ਦੀ ਸਾਖ ਨੂੰ ਨੁਕਸਾਨ ਪਹੁੰਚਣ ਦੇ ਨਾਲ ਸਮਾਜ ਵਿੱਚ ਬੇਲੋੜਾ ਤਣਾਅ ਪੈਦਾ ਹੋਣ ਦਾ ਖ਼ਦਸ਼ਾ ਹੈ। ਸ਼ਿਕਾਇਤ ਵਿਚ ਇਸ ਤੋਂ ਪਹਿਲਾਂ ਜਾਰੀ ਕੀਤੀਆਂ ਗਈਆਂ ਹੋਰ ਵੀਡੀਓਜ਼ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ ਵੋਟਰਾਂ ਦਾ ਅੰਕੜਾ
ਪ੍ਰਬੰਧਕਾਂ ਨੇ ਪੁਲਸ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਸ਼ਿਕਾਇਤ 'ਚ ਦਰਜ ਤੱਥਾਂ ਤੇ ਸੰਬੰਧਿਤ ਵੀਡੀਓਜ਼ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਕਿਹਾ ਕਿ ਸਿੱਖ ਸੰਸਥਾਵਾਂ ਬਾਰੇ ਬਿਆਨ ਦੇਣ ਸਮੇਂ ਤੱਥਾਂ ਅਤੇ ਧਾਰਮਿਕ ਭਾਵਨਾਵਾਂ ਦੀ ਸੰਵੇਦਨਸ਼ੀਲਤਾ ਦਾ ਧਿਆਨ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੇਬੁਨਿਆਦ ਦੋਸ਼ਾਂ ਜਾਂ ਸਮਾਜਿਕ ਵੰਡ ਪਾਉਣ ਵਾਲੀ ਬਿਆਨਬਾਜ਼ੀ ਤੋਂ ਹਰ ਆਗੂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
NEXT STORY