ਅੰਮ੍ਰਿਤਸਰ(ਦਲਜੀਤ)- ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਦਾਣਾ ਮੰਡੀ ਭਗਤਾਂਵਾਲਾ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹਰ ਸਾਲ ਝੋਨੇ ਦੇ ਸੀਜ਼ਨ ਦੌਰਾਨ ਪੈਦਾ ਹੋਣ ਵਾਲੀ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਮੰਡੀ ਵਿਚ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ਦੀ ਆਵਾਜਾਈ ਲਈ ਨਵੀਂ ਸਮਾਂ-ਸਾਰਣੀ ਜਾਰੀ ਕਰਦਿਆਂ ਸਾਰੇ ਆੜ੍ਹਤੀਆਂ ਅਤੇ ਟਰੇਡਰਾਂ ਨੂੰ ਇਸ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਕਿਹਾ ਕਿ ਝੋਨੇ ਦੀ ਆਮਦ ਦੌਰਾਨ ਮੰਡੀ ਵਿਚ ਇਕੋ ਸਮੇਂ ਵੱਡੀ ਗਿਣਤੀ ਵਿਚ ਕਿਸਾਨਾਂ ਦੀਆਂ ਟਰਾਲੀਆਂ ਅਤੇ ਟਰੇਡਰਾਂ ਦੇ ਟਰੱਕ ਪਹੁੰਚਣ ਕਾਰਨ ਅਕਸਰ ਮੰਡੀ ਅੰਦਰ ਅਤੇ ਬਾਹਰ ਜਾਮ ਦੀ ਸਥਿਤੀ ਬਣ ਜਾਂਦੀ ਹੈ। ਇਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਲਿਆਉਣ ਅਤੇ ਵੇਚਣ ਵਿਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਪੱਕੇ ਹੱਲ ਲਈ ਵਾਹਨਾਂ ਦੇ ਆਉਣ-ਜਾਣ ਦਾ ਸਮਾਂ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਤੇ ਮੁਲਜ਼ਮ ਵਿਚਾਲੇ ਹੋਇਆ ਵੱਡਾ ਮੁਕਾਬਲਾ ! ਚੱਲੀਆਂ ਤਾਬੜਤੋੜ ਗੋਲੀਆਂ
ਟਰਾਲੀਆਂ ਲਈ ਰਾਤ 12 ਤੋਂ ਸਵੇਰੇ 10 ਵਜੇ ਤੱਕ ਦਾ ਸਮਾਂ
ਅਮਨਦੀਪ ਸਿੰਘ ਛੀਨਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਝੋਨੇ ਨਾਲ ਭਰੀਆਂ ਟਰਾਲੀਆਂ ਲਈ ਮੰਡੀ ਵਿਚ ਆਉਣ ਦਾ ਸਮਾਂ ਰਾਤ 12 ਵਜੇ ਤੋਂ ਸਵੇਰੇ 10 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਸਾਰੇ ਆੜ੍ਹਤੀ ਭਰਾਵਾਂ ਨੂੰ ਅਪੀਲ ਕੀਤੀ ਕਿ ਕਿਸਾਨ ਦੀ ਟਰਾਲੀ ਖਾਲੀ ਹੋਣ ਉਪਰੰਤ ਉਸ ਨੂੰ ਤੁਰੰਤ ਮੰਡੀ ਵਿਚੋਂ ਬਾਹਰ ਕਢਵਾਇਆ ਜਾਵੇ, ਤਾਂ ਜੋ ਮੰਡੀ ਦੇ ਅੰਦਰ ਖਾਲੀ ਟਰਾਲੀਆਂ ਦੀ ਭੀੜ ਨਾ ਲੱਗੇ ਅਤੇ ਨਵੀਆਂ ਆਉਣ ਵਾਲੀਆਂ ਟਰਾਲੀਆਂ ਲਈ ਜਗ੍ਹਾ ਬਣੀ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਆੜ੍ਹਤੀ ਦੀ ਖਾਲੀ ਟਰਾਲੀ ਸਵੇਰੇ 10 ਵਜੇ ਤੋਂ ਬਾਅਦ ਮੰਡੀ ਵਿਚ ਖੜ੍ਹੀ ਮਿਲਦੀ ਹੈ ਤਾਂ ਸਬੰਧਤ ਆੜ੍ਹਤੀ ਤੋਂ ਮੌਕੇ ’ਤੇ 1000 ਰੁਪਏ ਜੁਰਮਾਨਾ ਵਸੂਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਨੇਪਾਲ ’ਚ ਹੜ੍ਹਾਂ ਦੌਰਾਨ ਤਰਨਤਾਰਨ ਦੇ ਪਿੰਡ ਰੱਤੋਕੇ ਦਾ ਨੌਜਵਾਨ ਦੋ ਰਿਸ਼ਤੇਦਾਰਾਂ ਸਮੇਤ ਲਾਪਤਾ
ਟਰੱਕਾਂ ਲਈ ਸਵੇਰੇ 11 ਤੋਂ ਰਾਤ 11 ਵਜੇ ਤੱਕ ਸਮਾਂ ਤੈਅ
ਇਸੇ ਤਰ੍ਹਾਂ ਟਰੇਡਰਾਂ ਦੇ ਖਾਲੀ ਟਰੱਕਾਂ ਲਈ ਸਵੇਰੇ 11 ਵਜੇ ਤੋਂ ਰਾਤ 11 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਪ੍ਰਧਾਨ ਛੀਨਾ ਨੇ ਟਰੇਡਰ ਭਰਾਵਾਂ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਤੋਂ ਪਹਿਲਾਂ ਆਪਣੇ ਖਾਲੀ ਟਰੱਕ ਮੰਡੀ ਦੇ ਅੰਦਰ ਖੜ੍ਹੇ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਟਰੇਡਰ ਨਿਰਧਾਰਤ ਸਮੇਂ ਤੋਂ ਪਹਿਲਾਂ ਮੰਡੀ ਵਿਚ ਆਪਣਾ ਖਾਲੀ ਟਰੱਕ ਖੜ੍ਹਾ ਕਰਦਾ ਹੈ ਤਾਂ ਉਸ ਤੋਂ ਵੀ 1000 ਰੁਪਏ ਜੁਰਮਾਨਾ ਮੌਕੇ ’ਤੇ ਹੀ ਵਸੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨਾ ਹਰ ਆੜ੍ਹਤੀ ਅਤੇ ਟਰੇਡਰ ਦੀ ਜ਼ਿੰਮੇਵਾਰੀ ਹੈ।
ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)
ਨਿਯਮ ਕਿਸੇ ਨੂੰ ਪ੍ਰੇਸ਼ਾਨ ਕਰਨ ਲਈ ਨਹੀਂ, ਕਿਸਾਨਾਂ ਦੀ ਸਹੂਲਤ ਲਈ
ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਕਿਹਾ ਕਿ ਵਾਹਨਾਂ ਲਈ ਸਮਾਂ-ਸਾਰਣੀ ਜਾਰੀ ਕਰਨ ਦਾ ਮਕਸਦ ਕਿਸੇ ਆੜ੍ਹਤੀ ਜਾਂ ਟਰੇਡਰ ਨੂੰ ਪ੍ਰੇਸ਼ਾਨ ਕਰਨਾ ਨਹੀਂ, ਸਗੋਂ ਮੰਡੀ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣਾ ਅਤੇ ਕਿਸਾਨਾਂ ਨੂੰ ਜਾਮ ਤੋਂ ਰਾਹਤ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਖਾਲੀ ਟਰਾਲੀਆਂ ਅਤੇ ਟਰੱਕ ਮੰਡੀ ਵਿਚ ਬਿਨਾਂ ਲੋੜ ਤੋਂ ਲੰਮੇ ਸਮੇਂ ਤੱਕ ਖੜ੍ਹੇ ਰਹਿੰਦੇ ਹਨ ਤਾਂ ਮੰਡੀ ਵਿਚ ਜਗ੍ਹਾ ਦੀ ਕਮੀ ਪੈਦਾ ਹੋ ਜਾਂਦੀ ਹੈ। ਇਸ ਦਾ ਸਿੱਧਾ ਅਸਰ ਨਵੀਂ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ’ਤੇ ਪੈਂਦਾ ਹੈ। ਇਸ ਲਈ ਖਾਲੀ ਵਾਹਨਾਂ ਨੂੰ ਤੁਰੰਤ ਮੰਡੀ ਤੋਂ ਬਾਹਰ ਕਢਵਾਉਣਾ ਬੇਹੱਦ ਜ਼ਰੂਰੀ ਹੈ।
ਇਹ ਵੀ ਪੜ੍ਹੋ- ਪੰਜਾਬ ਬਿਜਲੀ ਉਤਪਾਦਨ ’ਤੇ ਵਧਿਆ ਸੰਕਟ, ਲੇਹਰਾ ਮੁਹੱਬਤ ਥਰਮਲ ਪਲਾਂਟ ਦੀ ਚੌਥੀ ਯੂਨਿਟ ਵੀ ਬੰਦ
ਝੋਨੇ ਦੇ ਸੀਜ਼ਨ ਤੋਂ ਪਹਿਲਾਂ ਤਿਆਰੀ, ਆੜ੍ਹਤੀਆਂ ਤੋਂ ਮੰਗਿਆ ਸਹਿਯੋਗ
ਅਮਨਦੀਪ ਸਿੰਘ ਛੀਨਾ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਮੰਡੀ ਭਗਤਾਂਵਾਲਾ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਪਣੀ ਫ਼ਸਲ ਲੈ ਕੇ ਪਹੁੰਚਦੇ ਹਨ। ਅਜਿਹੇ ਵਿਚ ਮੰਡੀ ਦੀ ਆਵਾਜਾਈ ਵਿਵਸਥਾ ਨੂੰ ਪਹਿਲਾਂ ਤੋਂ ਹੀ ਸੁਚੱਜਾ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਟਰੇਡਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ, ਇਸ ਲਈ ਲਗਾਤਾਰ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਾਰੇ ਆੜ੍ਹਤੀ ਭਰਾਵਾਂ ਨੂੰ ਅਪੀਲ ਕੀਤੀ ਕਿ ਕਿਸਾਨ ਦੀ ਟਰਾਲੀ ਖਾਲੀ ਹੁੰਦੇ ਹੀ ਉਸ ਨੂੰ ਮੰਡੀ ਤੋਂ ਬਾਹਰ ਕਢਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਟਰੇਡਰ ਭਰਾ ਆਪਣੇ ਟਰੱਕਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਮੰਡੀ ਵਿਚ ਨਾ ਲਿਆਉਣ। ਉਨ੍ਹਾਂ ਕਿਹਾ ਕਿ ਜੇਕਰ ਹਰ ਧਿਰ ਐਸੋਸੀਏਸ਼ਨ ਦੇ ਫੈਸਲੇ ਨੂੰ ਸਹਿਯੋਗ ਦੇਵੇਗੀ ਤਾਂ ਮੰਡੀ ਵਿਚ ਜਾਮ ਦੀ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਖ਼ਤਮ ਕੀਤਾ ਜਾ ਸਕਦਾ ਹੈ।
ਸਹਿਯੋਗ ਨਾਲ ਹੀ ਬਣੇਗੀ ਮੰਡੀ ਦੀ ਵਿਵਸਥਾ ਸੁਝੱਜੀ
ਪ੍ਰਧਾਨ ਛੀਨਾ ਨੇ ਕਿਹਾ ਕਿ ਦਾਣਾ ਮੰਡੀ ਭਗਤਾਂਵਾਲਾ ਵਿਚ ਹਰ ਸੀਜ਼ਨ ਦੌਰਾਨ ਹਜ਼ਾਰਾਂ ਕਿਸਾਨ ਆਪਣੀ ਫ਼ਸਲ ਵੇਚਣ ਲਈ ਆਉਂਦੇ ਹਨ। ਇਸ ਲਈ ਮੰਡੀ ਦੀ ਵਿਵਸਥਾ ਨੂੰ ਬਿਹਤਰ ਰੱਖਣਾ ਸਿਰਫ਼ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਹੀ ਨਹੀਂ, ਸਗੋਂ ਹਰ ਆੜ੍ਹਤੀ, ਟਰੇਡਰ ਅਤੇ ਕਿਸਾਨ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਟਰਾਲੀਆਂ ਲਈ ਰਾਤ 12 ਵਜੇ ਤੋਂ ਸਵੇਰੇ 10 ਵਜੇ ਤੱਕ ਅਤੇ ਟਰੱਕਾਂ ਲਈ ਸਵੇਰੇ 11 ਵਜੇ ਤੋਂ ਰਾਤ 11 ਵਜੇ ਤੱਕ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਇਸ ਸਮਾਂ-ਸਾਰਣੀ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ 1000 ਰੁਪਏ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਅਮਨਦੀਪ ਸਿੰਘ ਛੀਨਾ ਨੇ ਸਾਰੇ ਆੜ੍ਹਤੀ ਅਤੇ ਟਰੇਡਰ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਐਸੋਸੀਏਸ਼ਨ ਵੱਲੋਂ ਜਾਰੀ ਕੀਤੇ ਨਿਯਮਾਂ ਦੀ ਪਾਲਣਾ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਮੰਡੀ ਨੂੰ ਜਾਮ ਮੁਕਤ ਰੱਖਣ ਵਿਚ ਆਪਣਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਮਕਸਦ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਆਪਣੀ ਫ਼ਸਲ ਵੇਚਣ ਦੀ ਸਹੂਲਤ ਦੇਣਾ ਅਤੇ ਮੰਡੀ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਤੇ ਮੁਲਜ਼ਮ ਵਿਚਾਲੇ ਹੋਇਆ ਵੱਡਾ ਮੁਕਾਬਲਾ ! ਚੱਲੀਆਂ ਤਾਬੜਤੋੜ ਗੋਲੀਆਂ
NEXT STORY