ਤਰਨਤਾਰਨ (ਰਾਜੂ, ਬਲਵਿੰਦਰ ਕੌਰ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਠੱਠੀਆਂ ਨਿਵਾਸੀ ਵਿਅਕਤੀ ਨਾਲ ਉਸ ਦੇ ਦੋ ਮੁੰਡਿਆਂ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 14 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਪੁਲਸ ਨੇ ਇਕ ਮਹਿਲਾ ਸਣੇ ਦੋ ਲੋਕਾਂ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਬਲਕਾਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਠੱਠੀਆਂ ਮਹੰਤਾਂ ਨੇ ਦੱਸਿਆ ਕਿ ਉਸ ਦੇ ਦੋ ਮੁੰਡੇ ਹਰਜਿੰਦਰ ਸਿੰਘ ਅਤੇ ਪ੍ਰਭਜੀਤ ਸਿੰਘ ਹਨ। ਜਿੰਨਾਂ ਨੂੰ ਉਹ ਵਿਦੇਸ਼ ਭੇਜਣਾ ਚਾਹੁੰਦਾ ਸੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)
ਅੰਮ੍ਰਿਤਸਰ ਜ਼ਿਲ੍ਹੇ ਦੇ ਸ਼ਾਹਪੁਰ ਨਿਵਾਸੀ ਪਿਸ਼ੋਰਾ ਸਿੰਘ ਪੁੱਤਰ ਲਹੌਰਾ ਸਿੰਘ ਅਤੇ ਕੁਲਬੀਰ ਕੌਰ ਪਤਨੀ ਲਹੋਰਾ ਸਿੰਘ ਨੇ ਉਸ ਨੂੰ ਇਹ ਕਹਿ ਕੇ ਆਪਣੇ ਝਾਂਸੇ ’ਚ ਫਸਾ ਲਿਆ ਕਿ ਉਹ ਉਸ ਦੇ ਮੁੰਡਿਆਂ ਨੂੰ ਵਿਦੇਸ਼ ਭੇਜ ਦੇਣਗੇ। ਉਹ ਉਨ੍ਹਾਂ ਦੀਆਂ ਗੱਲਾਂ ਵਿਚ ਆ ਗਿਆ ਅਤੇ ਆਪਣੇ ਮੁੰਡਿਆਂ ਨੂੰ ਵਿਦੇਸ਼ ਭੇਜਣ ਬਦਲੇ ਉਸ ਨੇ ਉਕਤ ਲੋਕਾਂ ਨੂੰ 14 ਲੱਖ ਰੁਪਏ ਦੇ ਦਿੱਤੇ। ਬਾਅਦ ਵਿਚ ਨਾ ਤਾਂ ਉਕਤ ਵਿਅਕਤੀਆਂ ਨੇ ਉਸ ਦੇ ਮੁੰਡਿਆਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ
ਇਸ ਸਬੰਧੀ ਏ.ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਪਿਸ਼ੋਰਾ ਸਿੰਘ ਪੁੱਤਰ ਲਹੌਰਾ ਸਿੰਘ ਅਤੇ ਕੁਲਬੀਰ ਕੌਰ ਪਤਨੀ ਲਹੌਰਾ ਸਿੰਘ ਵਾਸੀਆਨ ਸ਼ਾਹਪੁਰ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
3 ਕਿੱਲੋਂ ਕਾਲੀ ਖਸ਼ਖਸ ਅਤੇ 300 ਗ੍ਰਾਮ ਅਫੀਮ ਸਣੇ ਦੋਸ਼ੀ ਗ੍ਰਿਫ਼ਤਾਰ
NEXT STORY