ਗੁਰਦਾਸਪੁਰ (ਹਰਮਨ/ਗੁਰਾਇਆ) : ਗੁਰਦਾਸਪੁਰ ਦੇ ਜਪੁਵਾਲ ਨੇੜੇ ਸਥਿਤ ਸਿਟੀ ਫੂਡ ਰੈਸਟੋਰੈਂਟ ਕੋਲ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਅੰਮ੍ਰਿਤਸਰ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਿੰਨੋਂ ਨੌਜਵਾਨ ਇੱਕ ਮੋਟਰਸਾਈਕਲ 'ਤੇ ਅੰਮ੍ਰਿਤਸਰ ਤੋਂ ਪਠਾਨਕੋਟ ਆਪਣੇ ਕੰਮ 'ਤੇ ਜਾ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ। ਹਾਦਸੇ ਵਿੱਚ ਵੰਸ਼ (ਉਮਰ ਕਰੀਬ 21-22 ਸਾਲ) ਵਾਸੀ ਅੰਮ੍ਰਿਤਸਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਬੱਬਰੀ ਵਿਖੇ ਦਾਖਲ ਕਰਵਾਇਆ ਗਿਆ। ਮ੍ਰਿਤਕ ਦੇ ਪਿਤਾ ਵਿਸ਼ਾਲ ਨੇ ਦੱਸਿਆ ਕਿ ਵੰਸ਼ ਉਨ੍ਹਾਂ ਦਾ ਛੋਟਾ ਪੁੱਤਰ ਸੀ ਅਤੇ ਮੇਲਿਆਂ ਵਿੱਚ ਝੂਲਿਆਂ ਦਾ ਕੰਮ ਕਰਦਾ ਸੀ। ਉਹ ਆਪਣੇ ਸਾਥੀਆਂ ਨਾਲ ਪਠਾਨਕੋਟ ਕੰਮ 'ਤੇ ਜਾ ਰਿਹਾ ਸੀ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਹਾਦਸਾ ਸ਼ਾਇਦ ਨੀਂਦ ਦਾ ਝੋਕਾ ਆਉਣ ਕਾਰਨ ਵਾਪਰਿਆ ਹੋਵੇ।
ਹਾਦਸੇ ਵਿੱਚ ਜ਼ਖ਼ਮੀ ਹੋਏ ਸੰਨੀ ਨੇ ਦੱਸਿਆ ਕਿ ਰਸਤੇ ਵਿੱਚ ਅਚਾਨਕ ਉਸ ਦੀ ਅੱਖ ਵਿੱਚ ਮਿੱਟੀ ਜਾਂ ਕੋਈ ਹੋਰ ਚੀਜ਼ ਪੈ ਜਾਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਬਾਈਕ ਡਿਵਾਈਡਰ ਨਾਲ ਜਾ ਟਕਰਾਈ। ਉਸ ਨੇ ਦੱਸਿਆ ਕਿ ਉਹ ਖੁਦ ਝਾੜੀਆਂ ਵਿੱਚ ਜਾ ਡਿੱਗਿਆ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ, ਪਰ ਬਾਈਕ ਚਲਾ ਰਿਹਾ ਵੰਸ਼ ਫੁੱਟਪਾਥ ਨਾਲ ਬੁਰੀ ਤਰ੍ਹਾਂ ਰਗੜਿਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਿਵਲ ਹਸਪਤਾਲ ਬੱਬਰੀ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਰਾਹੁਲ ਸਹੋਤਾ ਨੇ ਦੱਸਿਆ ਕਿ ਹਸਪਤਾਲ ਵਿੱਚ ਦੋ ਜ਼ਖ਼ਮੀ ਨੌਜਵਾਨਾਂ ਨੂੰ ਲਿਆਂਦਾ ਗਿਆ ਸੀ। ਦੋਵਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਇਲਾਜ ਲਈ ਦਾਖਲ ਕਰ ਲਿਆ ਗਿਆ ਹੈ।
ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ ਜਾਵੇਗਾ, ਜਦਕਿ ਅੰਤਿਮ ਸੰਸਕਾਰ ਅੰਮ੍ਰਿਤਸਰ ਵਿਖੇ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ, 9 ਜੂਨ ਨੂੰ ਵੰਡੇ ਜਾਣਗੇ ਪਾਸਪੋਰਟ
NEXT STORY