ਬਟਾਲਾ (ਸਾਹਿਲ, ਯੋਗੀ)- ਬੁਲਟਮੋਟਰਸਾਈਕਲ ਅਤੇ ਮੋਟਰਸਾਈਕਲ ਦੀ ਹੋਈ ਆਹਮੋ-ਸਾਹਮਣੇ ਟੱਕਰ ’ਚ 4 ਲੋਕ ਜ਼ਖ਼ਮੀ ਹੋ ਗਏ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਸੰਦੀਪ ਕੁਮਾਰ ਪੁੱਤਰ ਕਿਸ਼ਨ ਕੁਮਾਰ ਵਾਸੀ ਅੰਮ੍ਰਿਤਸਰ ਆਪਣੇ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਬਟਾਲਾ ਵੱਲ ਆ ਰਿਹਾ ਸੀ। ਜਦੋਂ ਇਹ ਅੰਮ੍ਰਿਤਸਰ ਮੇਨ ਬਾਈਪਾਸ ’ਤੇ ਵੀ. ਐੱਮ. ਐੱਸ. ਕਾਲਜ ਨੇੜੇ ਪਹੁੰਚਿਆ ਤਾਂ ਅਚਾਨਕ ਇਸ ਦੀ ਅੱਗੋਂ ਆ ਰਹੇ ਮੋਟਰਸਾਈਕਲ ਸਵਾਰ ਜੋਗਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਅਤੇ ਹਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਬਲਕਾਰ ਸਿੰਘ ਉਰਫ਼ ਬਾਊ ਵਾਸੀਆਨ ਉੱਦੋਕੇ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਉਕਤ ਸਾਰੇ ਜਣੇ ਸੱਟਾਂ ਲੱਗਣ ਕਰਕੇ ਜ਼ਖ਼ਮੀ ਹੋ ਗਏ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਕਾਂਸਟੇਬਲ ਹੀਰਾ ਸਿੰਘ ਅਤੇ ਸੰਨੀ ਨੇ ਸੂਚਨਾ ਮਿਲਦਿਆਂ ਹੀ ਤੁਰੰਤ ਮੌਕੇ ’ਤੇ ਪਹੁੰਚ ਕੇ ਉਕਤ ਸਾਰਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ।
ਇਹ ਵੀ ਪੜ੍ਹੋ : ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ, ਸਕੂਲ ਪਹੁੰਚ ਬੋਲਿਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ ਖ਼ੁਲਾਸਾ
NEXT STORY