ਅੰਮ੍ਰਿਤਸਰ (ਜਸ਼ਨ)- ਸੁਲਤਾਨਵਿੰਡ ਰੋਡ ਸਥਿਤ ਤੇਜ ਨਗਰ ਵਿਚ ਬੀਤੀ ਰਾਤ ਹੋਏ ਗੋਲੀ ਕਾਂਡ ਦੀ ਘਟਨਾ ਦੇ ਮੁੱਖ ਮੁਲਜ਼ਮ ਹਰਜੀਤ ਸਿੰਘ ਨੂੰ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਬੀ ਡਵੀਜ਼ਨ ਦੀ ਇੰਚਾਰਜ ਇੰਸਪੈਕਟਰ ਅਮਨਜੋਤ ਕੌਰ ਨੇ ਦੱਸਿਆ ਕਿ ਮੁਲਜ਼ਮ ਹਰਜੀਤ ਸਿੰਘ ਨੇ ਆਪਣੇ ਹੀ ਕੁੜਮ ਦਲਜੀਤ ਸਿੰਘ ਅਤੇ ਉਸ ਦੇ ਮੁੰਡੇ ਗੁਰਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਕਰੀਬ 11 ਵਜੇ ਹਰਜੀਤ ਸਿੰਘ ਨੇ ਤੇਜ਼ ਨਗਰ ਵਿਚ ਕਿਸੇ ਗੱਲ ਨੂੰ ਲੈ ਕੇ ਆਪਣੇ ਕੁੜਮ ਦਲਜੀਤ ਸਿੰਘ ਅਤੇ ਉਸ ਦੇ 18 ਸਾਲਾ ਮੁੰਡੇ ਗੁਰਪ੍ਰੀਤ ਨੂੰ ਪਿਸਤੌਲ ਨਾਲ ਗੋਲੀਆਂ ਮਾਰ ਦਿੱਤੀਆਂ ਸੀ।
ਇਹ ਵੀ ਪੜ੍ਹੋ- 12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ
ਪਤਾ ਲੱਗਾ ਹੈ ਕਿ ਪਿਛਲੇ ਛੇ ਮਹੀਨੇ ਪਹਿਲਾਂ ਦਲਜੀਤ ਸਿੰਘ ਨੇ ਆਪਣੀ ਕੁੜੀ ਦਾ ਵਿਆਹ ਮੁਲਜ਼ਮ ਹਰਜੀਤ ਸਿੰਘ ਦੇ ਮੁੰਡੇ ਨਵਜੋਤ ਸਿੰਘ ਨਾਲ ਕੀਤਾ ਸੀ। ਦੂਜੇ ਪਾਸੇ ਕੁਝ ਦਿਨ ਪਹਿਲਾਂ ਦੋਵਾਂ ਪਰਿਵਾਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਬੀਤੀ ਰਾਤ ਜਦੋਂ ਦੋਵੇਂ ਧਿਰਾਂ ਇਸ ਸਬੰਧੀ ਗੱਲਬਾਤ ਕਰ ਰਹੀਆਂ ਸਨ ਤਾਂ ਹਰਜੀਤ ਸਿੰਘ ਨੇ ਗੁੱਸੇ ਵਿਚ ਆ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਦਲਜੀਤ ਸਿੰਘ ਮੌਕੇ ’ਤੇ ਹੀ ਗੰਭੀਰ ਜ਼ਖਮੀ ਹੋ ਗਿਆ ਅਤੇ ਉਥੇ ਮੌਜੂਦ ਲੋਕਾਂ ਨੇ ਦੋਵਾਂ ਪਿਓ-ਪੁੱਤ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਪਰ ਦਲਜੀਤ ਸਿੰਘ ਨੂੰ ਹਸਪਤਾਲ ਵਿਚ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਅਤੇ ਬਾਅਦ ਵਿਚ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ- ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ
ਇਸ ਦੋਹਰੇ ਕਤਲ ਨੂੰ ਲੈ ਕੇ ਜਿੱਥੇ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਪੂਰੇ ਸ਼ਹਿਰ ਵਿਚ ਵੀ ਕਾਫੀ ਚਰਚਾ ਛਿੜੀ ਹੋਈ ਹੈ। ਇੰਸਪੈਕਟਰ ਅਮਨਜੋਤ ਕੌਰ ਨੇ ਦੱਸਿਆ ਕਿ ਮੁਲਜ਼ਮ ਨੂੰ ਫੜਨ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਨੇ ਰਾਤ ਤੋਂ ਹੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ ਅਤੇ ਮੰਗਲਵਾਰ ਨੂੰ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਪੁਲਸ ਰਿਮਾਂਡ ’ਤੇ ਲੈ ਕੇ ਹੋਰ ਪੁੱਛਗਿੱਛ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਭਾਰਤ-ਕੈਨੇਡਾ ਵਿਚਾਲੇ ਤਣਾਅ ਕਾਰਨ ਹਵਾਈ ਖੇਤਰ ਪ੍ਰਭਾਵਿਤ, ਕਿਰਾਏ ਵਧੇ, ਯਾਤਰੀਆਂ ਦੀ ਗਿਣਤੀ ਘਟੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ
NEXT STORY