ਗੁਰਦਾਸਪੁਰ (ਵਿਨੋਦ): ਸਿਟੀ ਪੁਲਸ ਨੇ ਇੱਕ ਮੁਲਜ਼ਮ ਨੂੰ ਗਾਂਜਾ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਹਾਇਕ ਸਬ-ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਪੁਰਾਣੇ ਬੱਸ ਸਟੈਂਡ ਦੇ ਨੇੜੇ ਪਹੁੰਚੇ ਤਾਂ ਬੱਸ ਸਟੈਂਡ ਸ਼ੈੱਡ ਵਿੱਚ ਇੱਕ ਨੌਜਵਾਨ ਖੜ੍ਹਾ ਸੀ। ਮੁਲਜ਼ਮ ਨੇ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਐਨਕਾਊਂਟਰ ਦੌਰਾਨ ਪੰਜਾਬ 'ਚ ਫੜਿਆ ਗਿਆ ਗੈਂਗਸਟਰ ਲੱਲਾ
ਪੁੱਛਗਿੱਛ ਕਰਨ ’ਤੇ ਮੁਲਜ਼ਮ ਨੇ ਆਪਣੀ ਪਛਾਣ ਰੂਪੇਸ਼ ਕੁਮਾਰ ਪੁੱਤਰ ਸਨਮੋਲ ਯਾਦਵ, ਵਾਸੀ ਜੀਰਵਾ ਮਾਧੋਪੁਰ, ਬਿਹਾਰ, ਜੋ ਕਿ ਵਰਤਮਾਨ ਵਿੱਚ ਗੁਰਦਾਸਪੁਰ ਦੇ ਅਨਾਜ ਮੰਡੀ ਦਾ ਰਹਿਣ ਵਾਲਾ ਹੈ, ਵਜੋਂ ਦੱਸੀ। ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕਰਨ ’ਤੇ 209 ਗ੍ਰਾਮ ਗਾਂਜਾ ਅਤੇ 1,150 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਸ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਮੌਕੇ ਫਾਇਰ ਬ੍ਰਿਗੇਡ ਸਟੇਸ਼ਨ ਵਿਖੇ ਅੱਗ ਸੁਰੱਖਿਆ ਪ੍ਰਤੀ ਮੀਟਿੰਗ
NEXT STORY