ਬਟਾਲਾ/ਸ਼੍ਰੀ ਅੱਚਲ ਸਾਹਿਬ (ਬੇਰੀ, ਸਾਹਿਲ, ਗੋਰਾ ਚਾਹਲ)- ਥਾਣਾ ਰੰਗੜ ਨੰਗਲ ਦੀ ਪੁਲਸ ਨੇ 48 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਨਸ਼ਾ ਸਮੱਗਲਰਾਂ ਦੇ ਵਿਰੁੱਧ ਕੀਤੀ ਜਾ ਰਹੀ ਸਖਤ ਕਾਰਵਾਈ ਤਹਿਤ ਏ.ਐੱਸ.ਆਈ ਹਰਪਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕੋਟ ਬਖਤਾ ਤੋਂ ਗੁਰਪਾਲ ਸਿੰਘ ਵਾਸੀ ਕੋਟ ਬਖਤਾ ਨੂੰ 48 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਸਰਕਾਰੀ ਹਸਪਤਾਲਾਂ ’ਚ ਹੁਣ ਨਹੀਂ ਚੱਲੇਗੀ ਮਨਮਰਜ਼ੀ! ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕੱਸਿਆ ਸ਼ਿਕੰਜਾ
NEXT STORY