ਅਜਨਾਲਾ (ਗੁਰਜੰਟ) : ਪੁਲਸ ਵੱਲੋਂ ਚੋਰੀ ਅਤੇ ਇਰਾਦਾ ਕਤਲ ਦੇ ਮਾਮਲੇ 'ਚ ਫੜੇ ਗਏ ਇਕ ਮੁਲਜ਼ਮ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਵਾਪਸ ਥਾਣੇ ਲਿਜਾਣ ਸਮੇਂ ਉਕਤ ਮੁਲਜ਼ਮ ਵੱਲੋਂ ਹੱਥਕੜੀ ਸਮੇਤ ਫਰਾਰ ਹੋਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਪਿਓ ਦੀ ਭਾਵੁਕ ਅਪੀਲ- ਮੇਰਾ ਪੁੱਤਰ ਦਿਮਾਗੀ ਤੌਰ 'ਤੇ ਠੀਕ ਨਹੀਂ ਹੈ, ਪੰਜਾਬ ਪੁਲਸ ਮੋੜ ਦੇਵੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਮੁਖਤਾਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਬੀਤੇ ਦਿਨੀਂ ਪਿੰਡ ਪੱਕੇ ਡੱਲੇ ਤੋਂ ਮੱਸੂ ਨਾਂ ਦੇ ਮੁਲਜ਼ਮ ਨੂੰ ਚੋਰੀ ਅਤੇ ਇਰਾਦਾ ਕਤਲ ਦੇ ਮਾਮਲੇ 'ਚ ਕਾਬੂ ਕੀਤਾ ਗਿਆ ਸੀ, ਜਿਸ ਨੂੰ ਅੱਜ ਅਜਨਾਲਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜਦੋਂ ਥਾਣੇ ਵੱਲ ਵਾਪਸ ਆ ਰਹੇ ਸੀ ਤਾਂ ਰਸਤੇ 'ਚ ਸੜਕ ਖਰਾਬ ਹੋਣ ਕਾਰਨ ਜਦੋਂ ਗੱਡੀ ਹੌਲੀ ਕੀਤੀ ਤਾਂ ਉਕਤ ਮੁਲਜ਼ਮ ਪੁਲਸ ਮੁਲਾਜ਼ਮ ਪਾਸੋਂ ਹੱਥ ਛੁਡਾ ਕੇ ਗੱਡੀ 'ਚੋਂ ਉੱਤਰ ਕੇ ਫਰਾਰ ਹੋ ਗਿਆ, ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਤੁਰੰਤ ਮੁਲਜ਼ਮ ਦਾ ਪਿੱਛਾ ਕਰਕੇ 15 ਤੋਂ 20 ਕਿੱਲੇ ਦੀ ਦੂਰੀ 'ਤੇ ਹੀ ਉਸ ਨੂੰ ਕਾਬੂ ਕਰ ਲਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਥੇਦਾਰ ਰਘਬੀਰ ਸਿੰਘ ਨੂੰ ਮਿਲਣ ਪਹੁੰਚੇ ਮੁਤਵਾਜ਼ੀ ਜਥੇਦਾਰ ਮੰਡ, 9 ਅਗਸਤ ਨੂੰ ਵਿਚਾਰ-ਚਰਚਾ ਕਰਨ ਦੀ ਕੀਤੀ ਬੇਨਤੀ
NEXT STORY