ਸ਼੍ਰੀ ਅੱਚਲ ਸਾਹਿਬ (ਗੋਰਾ ਚਾਹਲ)-ਥਾਣਾ ਰੰਗੜ ਨੰਗਲ ਦੀ ਪੁਲਸ ਨੇ ਹੈਰੋਇਨ ਦੀ ਵਰਤੋਂ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਏ.ਐੱਸ.ਆਈ ਸੰਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਪੰਜਗਰਾਈਆਂ ਤੋਂ ਬਖਸ਼ੀਸ਼ ਸਿੰਘ ਵਾਸੀ ਥਰੀਏਵਾਲ ਨੂੰ ਹੈਰੋਇਨ ਦੀ ਵਰਤੋਂ ਕਰਦੇ ਹੋਏ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਦੀਨਾਨਗਰ 'ਚ ਬਾਰਿਸ਼ ਕਾਰਨ ਵਾਪਰਿਆ ਵੱਡਾ ਹਾਦਸਾ, ਮੋਹਨ ਫਰਨੀਚਰ ਹਾਊਸ ਦੀ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ
NEXT STORY