ਖੇਮਕਰਨ- ਬੀਤੇ ਦਿਨ ਮਨਜੀਤ ਸਿੰਘ ਕੱਟਾ ਵੱਲੋਂ ਗੱਡੀ ਸਵਾਰ ਵਿਅਕਤੀਆਂ 'ਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ 'ਚ ਗੁਰਸੇਵਕ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 2 ਹੋਰ ਜ਼ਖ਼ਮੀ ਹੋ ਗਏ ਸਨ। ਜਾਣਕਾਰੀ ਮੁਤਾਬਕ ਖੇਮਕਰਨ ਵਿਖੇ ਇੱਕ ਗੱਡੀ ਦਾ ਪਿੱਛਾ ਕਰਕੇ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ- ਭਤੀਜੇ ਦੇ ਜਨਮ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲੀਆਂ, ਚਾਚੇ ਦੀ ਮੌਤ ਦੀ ਖਬਰ ਨੇ ਘਰ 'ਚ ਪੁਆਏ ਵੈਣ
ਇਸ ਸਬੰਧੀ ਐਸਐਸਪੀ ਸੁਰਿੰਦਰ ਲਾਂਬਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਮਕਰਨ ਕਤਲ ਕੇਸ ਦੇ ਮੁੱਖ ਮੁਲਜ਼ਮ ਮਨਜੀਤ ਸਿੰਘ ਉਰਫ ਕੱਟਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।।
ਇਹ ਵੀ ਪੜ੍ਹੋ-ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ
ਐਸਐਸਪੀ ਨੇ ਦੱਸਿਆ ਕਿ ਮਨਜੀਤ ਸਿੰਘ ਉਰਫ ਕੱਟਾ ਨੇ ਇਕ ਗੱਡੀ ਨੂੰ ਘੇਰ ਕੇ ਤਾਬੜਤੋੜ ਫਾਇਰਿੰਗ ਕੀਤੀ ਸੀ। ਜਿਸ 'ਚ 3 ਵਿਅਕਤੀ ਜ਼ਖ਼ਮੀ ਹੋਏ, ਜਿਨ੍ਹਾਂ 'ਚੋਂ ਗੁਰਸੇਵਕ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਕਤਲ ਅਤੇ ਆਰਮਜ਼ ਐਕਟ ਤਹਿਤ ਐਫ. ਆਈ. ਆਰ. ਦਰਜ ਕਰ ਲਈ ਹੈ। ਤਕਨੀਕੀ ਇਨਪੁਟਸ ਦੀ ਮਦਦ ਨਾਲ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕਰਕੇ ਮੁੱਖ ਦੋਸ਼ੀ ਮਨਜੀਤ ਸਿੰਘ ਉਰਫ ਕੱਟਾ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਦੋਸ਼ੀ ਕੱਟਾ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ, ਜਦਕਿ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਤੇ ਇੱਟਾਂ-ਰੋੜਿਆਂ ਨਾਲ ਹਮਲਾ, 2 ਮੁਲਾਜ਼ਮ ਲਹੂ-ਲੁਹਾਣ
ਦਰਦਨਾਕ ਸੜਕ ਹਾਦਸਾ : ਟੈਂਕਰ ਦੀ ਟੱਕਰ ਨਾਲ ਟਰੈਕਟਰ-ਟਰਾਲੀ ਪਲਟੀ, ਕਿਸਾਨ ਦੀ ਮੌਤ
NEXT STORY