ਅੰਮ੍ਰਿਤਸਰ (ਸਰਬਜੀਤ)- 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਸੁਲਤਾਨਪੁਰੀ ’ਚ ਇਕ ਸਿੱਖ ਸੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕਰਨ ਦੇ ਫ਼ੈਸਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਨਾਲ ਕਾਨੂੰਨੀ ਬੇਇਨਸਾਫ਼ੀ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੁਰਬ 'ਤੇ ਬਟਾਲਾ 'ਚ ਸਜਾਇਆ ਮਹਾਨ ਨਗਰ ਕੀਰਤਨ, ਦੇਖੋ ਤਸਵੀਰਾਂ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਸਿੱਖਾਂ ਲਈ ਨਾ-ਭੁੱਲਣਯੋਗ ਹੈ ਪਰ ਦੁੱਖ ਦੀ ਗੱਲ ਹੈ ਕਿ 39 ਸਾਲ ਬਾਅਦ ਵੀ ਭਾਰਤ ਦੀਆਂ ਅਦਾਲਤਾਂ ਦੇਸ਼ ਦੇ ਮੱਥੇ ’ਤੇ ਲੱਗੇ ਇਸ ਕਲੰਕ ਨੂੰ ਲਾਹੁਣ ਲਈ ਦੋਸ਼ੀਆਂ ਨੂੰ ਸਜ਼ਾਵਾਂ ਤੇ ਪੀੜਤਾਂ ਨੂੰ ਇਨਸਾਫ਼ ਨਹੀਂ ਦੇ ਸਕੀਆਂ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਇਕ ਸਿੱਖ ਸੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਅਦਾਲਤ ਨੇ ‘ਸ਼ੱਕ ਦਾ ਲਾਭ’ ਦਿੰਦਿਆਂ ਬਰੀ ਕੀਤਾ ਹੈ, ਜਦੋਂਕਿ ਚਾਹੀਦਾ ਤਾਂ ਇਹ ਸੀ ਕਿ ਅਦਾਲਤਾਂ ਸੱਜਣ ਕੁਮਾਰ ਨੂੰ ਆਪਣੇ ਬੇਗੁਨਾਹ ਹੋਣ ਦੇ ਪੁਖਤਾ ਸਬੂਤ ਦੇਣ ਲਈ ਕਹਿੰਦੀਆਂ ਜਾਂ ਫਿਰ ਉਸ ਨੂੰ ਸਜ਼ਾ ਦਿੰਦੀਆਂ।
ਇਹ ਵੀ ਪੜ੍ਹੋ- ਪੰਜਾਬ ਦੇ ਗੱਭਰੂ ਦੀਆਂ ਨਿਊਜ਼ੀਲੈਂਡ ਤੱਕ ਗੱਲਾਂ, ਹਾਸਲ ਕੀਤੀ ਵੱਡੀ ਪ੍ਰਾਪਤੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ’ਚੋਂ 11 ਮੋਬਾਇਲ, 9 ਸਿਮਾਂ ਤੇ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ, 5 ਨਾਮਜ਼ਦ
NEXT STORY