ਗੁਰਦਾਸਪੁਰ (ਹਰਮਨ)- ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ 'ਚ ਐੱਮ.ਟੀ.ਪੀ(ਗਰਭਪਾਤ ਲਈ ਵਰਤਣ ਵਾਲੀ ਦਵਾਈ) ਦੀ ਵਿਕਰੀ ਰੋਕਣ ਲਈ ਯਤਨ ਜਾਰੀ ਹਨ। ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਤੇਜਿੰਦਰ ਕੌਰ ਨੇ ਖੇਤਰ ਦੇ ਔਸ਼ਧੀ ਅਤੇ ਕੇਮਿਸਟ ਦੁਕਾਨਦਾਰਾਂ ਨੂੰ MTP (Medical Termination of Pregnancy) ਕਿੱਟਾਂ ਦੀ ਅਣਅਧਿਕਾਰਤ ਤਰੀਕੇ ਨਾਲ, ਬਿਨਾਂ ਕਿਸੇ ਪੰਜਾਬ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦੀ ਲਿਖਤੀ ਨੁਕਖੇ ਤੋਂ ਵਿਕਰੀ ਨਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਡਾਕਟਰੀ ਸਲਾਹ ਇਸ ਦੀ ਵਿਕਰੀ Drugs and Cosmetics Act, 1940 ਅਤੇ MTP Act, 1971 ਅਧੀਨ ਇੱਕ ਗੰਭੀਰ ਉਲੰਘਣਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੜਕਸਾਰ ਐਨਕਾਊਂਟਰ, ਪੁਲਸ ਤੇ ਬਦਮਾਸ਼ ਵਿਚਾਲੇ ਜ਼ਬਰਦਸਤ ਫਾਇਰਿੰਗ
ਉਨ੍ਹਾਂ ਕਿਹਾ ਕਿ ਬਿਨਾਂ ਮਾਹਿਰ ਡਾਕਟਰ ਦੇ ਗਰਭਵਤੀ ਮਾਂ ਲਈ ਐੱਮ. ਟੀ. ਪੀ. ਕਿੱਟ ਦਾ ਇਸਤੇਮਾਲ ਬੇਹੱਦ ਨੁਕਸਾਨਦੇਹ ਹੋ ਸਕਦਾ ਹੈ। ਇਸ ਲਈ ਡਾਕਟਰ ਦੀ ਸਲਾਹ ਲਾਜ਼ਮੀ ਹੈ। ਇਨ੍ਹਾਂ ਕਿੱਟਾਂ ਦੀ ਮਨਮਰਜ਼ੀ ਨਾਲ ਵਰਤੋਂ ਨਾਲ ਮਹਿਲਾਵਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ, ਜਿੰਦਗੀ ਲਈ ਖ਼ਤਰਾ ਬਣ ਸਕਦਾ ਹੈ, ਸਮਾਜਿਕ ਅਤੇ ਨੈਤਿਕ ਪੱਧਰ 'ਤੇ ਵੀ ਇਹ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ- ‘ਤੂੰ ਫਾਰਚੂਨਰ ਗੱਡੀ ਬੁੱਕ ਕਰਾਈ ਹੈ, 1 ਕਰੋੜ ਦੇ ਨਹੀਂ ਤਾਂ...', ਗੈਂਗਸਟਰ ਨੇ ਸਮਾਜ ਸੇਵੀ ਨੂੰ ਦਿੱਤੀ ਧਮਕੀ
MTP ਕਿਟਾਂ ਦੀ ਵਿਕਰੀ 'ਤੇ ਜ਼ਿਲ੍ਹਾ ਪਰਿਵਾਰ ਅਤੇ ਭਲਾਈ ਅਫਸਰ ਵੱਲੋਂ ਸ਼ਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਹੜੇ ਵੀ ਵਿਕਰੇਤਾ ਜਾਂ ਵਪਾਰੀ ਇਸ ਕਾਨੂੰਨ ਦੀ ਉਲੰਘਣਾ ਕਰਦੇ ਪਾਏ ਜਾਣਗੇ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਲਾਇਸੈਂਸ ਰੱਦ ਕਰਨਾ, ਜੁਰਮਾਨਾ ਅਤੇ ਜੇਲ੍ਹ ਦੀ ਸਜ਼ਾ ਵੀ ਸ਼ਾਮਲ ਹੋ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ ਦਾ ਖਦਸ਼ਾ, ਗੋਪੀ ਘਣਸ਼ਿਆਮਪੁਰੀਆ ਵੱਲੋਂ ਜੱਗੂ ਨੂੰ ਚਿਤਾਵਨੀ, ਕਿਹਾ ਹੁਣ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਹੈਰੋਇਨ, ਡਰੱਗ ਮਨੀ ਤੇ ਪਿਸਤੌਲ ਸਮੇਤ 2 ਨੌਜਵਾਨ ਗ੍ਰਿਫਤਾਰ
NEXT STORY