ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਸੁਖਚੈਨ ਸਿੰਘ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਪੰਥ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ, ਓ.ਐੱਸ.ਡੀ. ਸ. ਸਤਬੀਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੁੜੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ
NEXT STORY