ਅੰਮ੍ਰਿਤਸਰ (ਨੀਰਜ): ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਅੰਮ੍ਰਿਤਸਰ ਪੱਲਵੀ ਮਿਸ਼ਰਾ ਵੱਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਐੱਮ./ਐੱਸ. ਡੀ.ਵਾਈ. ਮੈਨੇਜਮੈਂਟ ਕੰਨਸਲਟੈਂਸੀ ਪ੍ਰਾਈਵੇਟ ਲਿਮਟਿਡ, (M/S DY Management Consultancy Pvt. Ltd.) ਐੱਸ.ਸੀ.ਓ. ਨੰਬਰ 110-111, 97 ਏਕੜ ਸਕੀਮ, ਰਣਜੀਤ ਐਵੇਨਿਊ, ਡੀ-ਬਲਾਕ, ਅੰਮ੍ਰਿਤਸਰ ਅਤੇ ਪ੍ਰਭਵੀਜ਼ਾ ਡਾਟ ਕਾਮ, (Prabvisa.com) ਐੱਸ.ਸੀ.ਓ. ਨੰਬਰ 122, ਪਹਿਲੀ ਮੰਜ਼ਿਲ, ਬੀ-ਬਲਾਕ, ਰਣਜੀਤ ਐਵੇਨਿਊ, ਅੰਮ੍ਰਿਤਸਰ ਸ਼ਾਮਲ ਹਨ।
ਇਹ ਵੀ ਪੜ੍ਹੋ-ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
ਜਾਰੀ ਹੁਕਮਾਂ ਅਨੁਸਾਰ, ਐੱਮ./ਐੱਸ. ਡੀ.ਵਾਈ. ਮੈਨੇਜਮੈਂਟ ਕੰਨਸਲਟੈਂਸੀ ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਨੰਬਰ ਐੱਮ.ਏ./ਐੱਲ.ਐੱਫ਼.ਏ./(3)/874 ਮਿਤੀ 5 ਮਾਰਚ 2025 ਰੱਦ ਕਰਨ ਸਬੰਧੀ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਪ੍ਰਭਵੀਜ਼ਾ ਡਾਟ ਕਾਮ ਦਾ ਲਾਇਸੈਂਸ ਨੰਬਰ ਡੀ.ਐੱਮ.-ਏ.ਐੱਸ.ਆਰ./ਐੱਮ.ਏ.-/-1(6)/466 ਮਿਤੀ 4 ਮਾਰਚ 2021 ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਦੋਵਾਂ ਮਾਮਲਿਆਂ ਵਿੱਚ ਜਾਰੀ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਨਿਯਮਾਂ ਅਨੁਸਾਰ ਅਗਲੇ ਕਦਮ ਚੁੱਕਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵਿਦੇਸ਼ ਜਾਣ, ਵਰਕ ਪਰਮਿਟ ਜਾਂ ਹੋਰ ਇਮੀਗ੍ਰੇਸ਼ਨ ਸੇਵਾਵਾਂ ਲੈਣ ਤੋਂ ਪਹਿਲਾਂ ਸਬੰਧਤ ਏਜੰਟ ਜਾਂ ਕੰਸਲਟੈਂਸੀ ਦੇ ਲਾਇਸੈਂਸ ਦੀ ਵੈਧਤਾ ਦੀ ਜਾਂਚ ਜ਼ਰੂਰ ਕਰਨ। ਇਸ ਤੋਂ ਇਲਾਵਾ, ਆਪਣੇ ਪਾਸਪੋਰਟ, ਹੋਰ ਜ਼ਰੂਰੀ ਦਸਤਾਵੇਜ਼ ਅਤੇ ਪੈਸਿਆਂ ਦਾ ਲੈਣ-ਦੇਣ ਕਰਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
NEXT STORY