ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ 'ਆਪ' ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ- ਨਗਰ ਨਿਗਮ ਅੰਮ੍ਰਿਤਸਰ ਨੇ ਚੁੱਕਿਆ ਵੱਡਾ ਕਦਮ, ਹੁਣ ਘਰ-ਘਰ ਕੂੜਾ ਚੁੱਕਣ ਦੀ ਨਿਗਰਾਨੀ ਹੋਵੇਗੀ ਡਿਜੀਟਲ
ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ 'ਆਪ' ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੌੜੀ ਸੋਚ ਦਾ ਪ੍ਰਗਟਾਵਾ ਵੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕਾਰਵਾਈ ਕਰਨਗੇ।
ਇਹ ਵੀ ਪੜ੍ਹੋ- ਠੰਡ ਦਾ ਅਸਰ: ਅੰਮ੍ਰਿਤਸਰ 'ਚ ਸੈਲਾਨੀਆਂ ਦੀ ਆਮਦ ਘਟੀ, ਵੱਡੇ ਘਾਟੇ 'ਚ ਜਾ ਰਹੇ ਹੋਟਲ ਮਾਲਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜੇਲ੍ਹ ’ਚੋਂ ਮੋਬਾਈਲ ਅਤੇ ਚਾਰਜ਼ਰ ਬਰਾਮਦ, ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
NEXT STORY