ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜ਼ਿਲੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਸਿਆਸੀ ਸ਼ਹਿ ਤੇ ਦਖ਼ਲ ਅੰਦਾਜੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਮਣੇ ਆਈ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸਬੰਧਤ ਮਾਮਲੇ ਵਿਚ ਹਲਕਾ ਵਿਧਾਇਕ ਦੀ ਸ਼ਹਿ ’ਤੇ ਕੁਝ ਲੋਕਾਂ ਵੱਲੋਂ ਜ਼ਬਰਦਸਤੀ ਕਰਦਿਆਂ ਇੱਕ ਗੁਰਸਿੱਖ ਮੈਂਬਰ ਦੀ ਦਾੜ੍ਹੀ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਘਨੌਣੀ ਹਰਕਤ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਦੀ ਆਸਥਾ ਦਾ ਕੇਂਦਰ ਹਨ, ਜਿੱਥੇ ਦਾ ਪ੍ਰਬੰਧ ਸੰਗਤ ਦੀ ਸਹਿਮਤੀ, ਗੁਰਮਤਿ ਮਰਯਾਦਾ ਅਨੁਸਾਰ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਉਨ੍ਹਾਂ ਕਿਹਾ ਕਿ ਸਿਆਸੀ ਪ੍ਰਭਾਵ ਜਾਂ ਤਾਕਤ ਦੇ ਜ਼ੋਰ ’ਤੇ ਗੁਰਦੁਆਰਾ ਪ੍ਰਬੰਧਾਂ ਵਿੱਚ ਦਖ਼ਲ ਦੇਣਾ ਸਿੱਖ ਸੰਸਥਾਵਾਂ ਦੀ ਆਜ਼ਾਦੀ ਅਤੇ ਧਾਰਮਿਕ ਮਰਿਆਦਾ ਨੂੰ ਚਨੌਤੀ ਦੇਣਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਰੋਕਣ ਦੀ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਗੁਰਸਿੱਖ ਵਿਅਕਤੀ ਦੇ ਕੇਸਾਂ ਦੀ ਬੇਅਬਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਗਊਸ਼ਾਲਾਵਾਂ ਨੂੰ ਹਰ ਗਾਂ ਲਈ ਮਿਲਣਗੇ ਰੋਜ਼ਾਨਾ 61 ਰੁਪਏ, ਜਲਦ ਸ਼ੁਰੂ ਹੋਵੇਗੀ ਪ੍ਰਕਿਰਿਆ: ਉੱਪ ਚੇਅਰਮੈਨ ਕੀਮਤੀ ਭਗਤ
NEXT STORY