ਅੰਮ੍ਰਿਤਸਰ (ਸਰਬਜੀਤ)- ਡੱਬਵਾਲੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾ ਵਾਲੀ ਵਿਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਂਸਲੇ ਲਗਾਤਾਰ ਵਧ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਂ ’ਤੇ ਵੱਖ-ਵੱਖ ਧਿਰਾਂ ਵੱਲੋਂ ਸਿਆਸਤ ਤਾਂ ਕੀਤੀ ਜਾ ਰਹੀ ਹੈ ਪਰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਲਈ ਸਰਕਾਰ ਵੱਲੋਂ ਕੋਈ ਗੰਭੀਰ ਯਤਨ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ- ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਡੇਂਗੂ ਕਾਰਣ ਪਾਵਰਕਾਮ ਦੇ ਐਕਸੀਅਨ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ
NEXT STORY