ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਦਰਜ ਕੀਤੇ ਗਏ ਪਰਚੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਦੁਰਵਰਤੋਂ ਹੈ, ਜਿਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਹਥਕੰਡਿਆਂ ਨੂੰ ਭਲੀ-ਭਾਂਤੀ ਸਮਝਦੇ ਹਨ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ।
ਸੜਕ ਹਾਦਸਾ ’ਚ ਪ੍ਰਵਾਸੀ ਮਜ਼ਦੂਰ ਦੀ ਮੌਤ
NEXT STORY