ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ਼ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ।
ਇਹ ਵੀ ਪੜ੍ਹੋ- ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਨੇਡਾ 'ਚ ਇਨ੍ਹਾਂ ਖੇਤਰਾਂ 'ਚ ਕਾਮਿਆਂ ਦੀ ਲੋੜ, ਜਲਦ ਕਰੋ ਅਪਲਾਈ
NEXT STORY