ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਗੁਰੂ ਸਾਹਿਬ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ।
ਇਹ ਵੀ ਪੜ੍ਹੋ- ਵਿਆਹ ਤੋਂ ਪਰਤ ਰਹੇ ਬਰਾਤੀਆਂ ਨਾਲ ਵਾਪਰਿਆ ਭਾਣਾ, 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖ਼ਮੀ
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ’ਤੇ ਆਧਾਰਤ ਹੈ, ਜਿਸ ਵਿਚ ਲੰਗਰ ਪ੍ਰਥਾ ਦੇ ਨਾਲ-ਨਾਲ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਹਨ, ਜੋ ਮਨੁੱਖਤਾ ਨੂੰ ਸਦੀਵੀ ਸੇਧ ਦੇਣ ਵਾਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਮਾਨਵਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ- ਪੁਲਸ ਤੇ BSF ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਰੁਪਏ ਦੀ ਹੈਰੋਇਨ ਸਣੇ ਪਿਸਤੌਲ ਤੇ ਦੋ ਮੈਗਜ਼ੀਨ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਪਿੰਡ ਛੀਨਾ ਬਿਧੀ ਚੰਦ ਦੇ ਖੇਤਾਂ ’ਚੋਂ ਮਿਲਿਆ ਪਾਕਿਸਤਾਨੀ ਡਰੋਨ
NEXT STORY