ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਮੇਲ ਸਿੰਘ ਸੰਗਤਪੁਰਾ ਪੰਥਕ ਸੋਚ ਦੇ ਧਾਰਨੀ ਅਤੇ ਗੁਰਦੁਆਰਾ ਪ੍ਰਬੰਧ ਪ੍ਰਤੀ ਸਮਰਪਿਤ ਸ਼ਖ਼ਸੀਅਤ ਸਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸਿੱਖ ਪੰਥ ਦੀ ਸੇਵਾ ਲਈ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ- ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ ਦਿੱਤੇ ਚਿਤਾਵਨੀ ਦੇ ਸੰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕੇਂਦਰੀ ਜੇਲ੍ਹ ਅੰਦਰੋਂ ਤੰਬਾਕੂ ਪੁੜੀਆਂ, ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ
NEXT STORY