ਅੰਮ੍ਰਿਤਸਰ(ਦੀਪਕ/ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ਵਿਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬੀਓ ਪਹਿਲਾਂ ਕਰ ਲਓ ਤਿਆਰੀ, ਬਿਜਲੀ ਸਪਲਾਈ ਰਹੇਗੀ ਬੰਦ
ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤਾਂ ’ਚ ਝੋਨਾ ਲਗਾ ਰਹੇ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਸੱਪਾਂ ਨੇ ਡੰਗਿਆ
NEXT STORY