ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ । ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆ ਵਿੱਚ ਉਭਾਰਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਕਈ ਮਹੱਤਵਪੂਰਨ ਕਾਰਜ ਕੀਤੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਅਕਤੀ ਦਾ ਤੁਰ ਜਾਣਾ ਨਾ ਸਿਰਫ ਪਰਿਵਾਰ ਅਤੇ ਦੇਸ਼ ਲਈ ਘਾਟਾ ਹੈ, ਬਲਕਿ ਪੂਰੀ ਦੁਨੀਆ ਦੇ ਇੱਕ ਹੁਨਰਮੰਦਰ ਅਤੇ ਰੌਸ਼ਨ ਦਿਮਾਗ ਦਾ ਵੀ ਅੰਤ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡਾ. ਮਨਮੋਹਨ ਸਿੰਘ ਰਾਜਨੀਤੀ ਵਿੱਚ ਰਹਿੰਦਿਆਂ ਨਿਮਰਤਾ, ਤਿਆਗ, ਦ੍ਰਿੜਤਾ, ਸੰਜਮ ਤੇ ਸਾਦਗੀ ਵਰਗੇ ਗੁਣਾਂ ਨੂੰ ਹਮੇਸ਼ਾ ਸਮਰਪਿਤ ਰਹੇ ਅਤੇ ਇਹੀ ਵਿਸ਼ੇਸ਼ਣ ਉਨ੍ਹਾਂ ਦੀ ਆਖਰੀ ਸਾਹਾਂ ਤੱਕ ਪਛਾਣ ਦੇ ਲਖਾਇਕ ਰਹੇ। ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਉਨਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਹ ਵੀ ਪੜ੍ਹੋ- ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ ਖਾ ਜਾਵੇਗਾ ਐਤਵਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਦੇ ਰਤਨ ਸਿੰਘ ਚੌਕ ਸਥਿਤ ਗੋਲਡਨ ਮੈਡੀਕੋਜ਼ ’ਤੇ ਜੀ. ਐੈੱਸ. ਟੀ ਵਿਭਾਗ ਦਾ ਛਾਪਾ
NEXT STORY