ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰ ਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਚਿੰਤਾਜਨਕ ਖ਼ਬਰ
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਇਹ ਮਾਣਮੱਤੀ ਸੰਸਥਾ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਹੈ। ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਨੇ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਇਸ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ, ਜਿਸ ਪ੍ਰਤੀ ਸੁਚੇਤ ਹੋਣ ਦੀ ਵੱਡੀ ਲੋੜ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਸਥਾ ਦੀਆਂ ਪ੍ਰਾਪਤੀਆਂ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਖ਼ਾਸ ਸਹੂਲਤ
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਵਾਜ਼ ਪ੍ਰਦੂਸ਼ਨ ਬਾਰੇ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਸ਼ਹਿਰਾਂ 'ਚ ਲੱਗਣਗੇ Noise Monitoring Terminal
NEXT STORY