ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰੋਕਣ ਅਤੇ ਪ੍ਰੇਸ਼ਾਨ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਨੌਜਵਾਨੀ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸ਼ੱਕੀ ਹਾਲਤ 'ਚ ਪੁਲਸ ਮੁਲਾਜ਼ਮ ਦੀ ਸਫ਼ਾਰੀ ਗੱਡੀ 'ਚੋਂ ਮਿਲੀ ਲਾਸ਼, ਕੋਲ ਪਈ ਸੀ ਅਸਾਲਟ ਰਾਈਫ਼ਲ
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਤੇ ਸਰੋਕਾਰ ਧੀਆਂ-ਭੈਣਾਂ ਦੀ ਰਾਖੀ ਅਤੇ ਸਤਿਕਾ ਕਰਨ ਵਾਲੇ ਹਨ, ਪਰ ਮੌਜੂਦਾ ਸਰਕਾਰ ਵੱਲੋਂ ਇਸ ਤਰ੍ਹਾਂ ਬੱਚੀਆਂ ਨੂੰ ਰੋਕਣਾ ਤੇ ਸ਼ੱਕ ਦੀ ਨਿਗ੍ਹਾ ਨਾਲ ਵੇਖਣਾ ਠੀਕ ਨਹੀਂ। ਸਰਕਾਰ ਨੂੰ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ, ਜਿਨ੍ਹਾਂ ਨਾਲ ਪੰਜਾਬ ਦੀਆਂ ਮਾਨਤਾਵਾਂ ਦਾ ਨਿਰਾਦਰ ਹੋਵੇ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ ਨੂੰ ਮਿਲਣਾ ਤੇ ਕਿਤੇ ਵੀ ਜਾਣਾ ਹਰ ਨਾਗਰਿਕ ਦਾ ਅਧਿਕਾਰ ਹੈ। ਬਿਨਾਂ ਕਿਸੇ ਦੋਸ਼ ਦੇ ਕਿਸੇ ਨੂੰ ਰੋਕ ਲੈਣਾ ਮਨੁੱਖੀ ਅਧਿਕਾਰਾਂ ਦਾ ਸਿੱਧਾ ਉਲੰਘਣ ਹੈ ਅਤੇ ਸਰਕਾਰ ਨੂੰ ਅਜਿਹੀਆਂ ਗੱਲਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਬੀ ਕਿਰਨਦੀਪ ਕੌਰ ਨੂੰ ਹਵਾਈ ਅੱਡੇ ’ਤੇ ਰੋਕਣ ਦੀ ਕਾਰਵਾਈ ਨੇ ਸਰਕਾਰ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ- 70 ਲੋਕਾਂ ਨੂੰ ਠੱਗਣ ਵਾਲੇ ਏਜੰਟ ਨੂੰ ਕਾਬੂ ਕਰ ਥਾਣੇ ਲੈ ਕੇ ਗਏ ਨੌਜਵਾਨ, ਅੱਗਿਓਂ ਮਿਲਿਆ ਅਜੀਬ ਜਵਾਬ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਖ਼ੁਸ਼ਖ਼ਬਰੀ: ਹੁਣ ਆਸਾਨੀ ਨਾਲ ਮਿਲੇਗੀ ਕੈਨੇਡਾ ’ਚ PR, ਵਰਕ ਵੀਜ਼ਾ ਲਈ ਜਲਦ ਕਰੋ ਅਪਲਾਈ
NEXT STORY